ਨਵੀਂ ਦਿੱਲੀ: ਰਾਜਧਾਨੀ ‘ਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਨਾਲ ਮੁੱਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਵਾਰਦਾਤ ਰਾਜਧਾਨੀ ਦਿੱਲੀ ਦੇ ਵਸੰਤ ਕੁੰਜ ਨੇੜੇ ਵਾਪਰੀ, ਇਸ ਦੌਰਾਨ ਦੋਵਾਂ ਪਾਸਿਓਂ ਗੋਲੀਬਾਰੀ ਹੋਈ। ਮੁੱਠਭੇੜ ਵਿੱਚ ਲਾਰੈਂਸ ਗੈਂਗ ਦੇ ਦੋ ਸ਼ੂਟਰ ਫੜੇ ਗਏ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਨਾਬਾਲਗ ਦੱਸਿਆ ਜਾ ਰਿਹਾ ਹੈ।
ਦੱਸ ਦਈਏ ਕਿ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ੁੱਕਰਵਾਰ ਨੂੰ ਹੀ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਸੀ। ਇਹ ਉਹੀ ਸ਼ੂਟਰ ਹਨ ਜੋ 3 ਦਸੰਬਰ 2023 ਨੂੰ ਪੰਜਾਬ ਦੇ ਇੱਕ ਸਾਬਕਾ ਵਿਧਾਇਕ ਦੇ ਪੰਜਾਬੀ ਬਾਗ ਦੇ ਘਰ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸਨ। ਦੋਵਾਂ ਸ਼ੂਟਰਾਂ ਦੇ ਨਾਮ ਆਕਾਸ਼ ਅਤੇ ਅਖਿਲ ਹਨ ਜੋ ਹਰਿਆਣਾ ਦੇ ਸੋਨੀਪਤ ਅਤੇ ਚਰਖੀ ਦਾਦਰੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਸ਼ੂਟਰਾਂ ਨੇ ਪੰਜਾਬ ਦੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦੀਪ ਮਲਹੋਤਰਾ ਦੇ ਪੰਜਾਬੀ ਬਾਗ ਸਥਿਤ ਘਰ ਦੇ ਬਾਹਰ ਅੱਠ ਰਾਊਂਡ ਫਾਇਰ ਕੀਤੇ ਸਨ। ਦੀਪ ਮਲਹੋਤਰਾ ਦਾ ਪੰਜਾਬ ਵਿੱਚ ਸ਼ਰਾਬ ਦਾ ਵੱਡਾ ਕਾਰੋਬਾਰ ਹੈ।
दिल्ली पुलिस @CrimeBranchDP की टीम ने “लॉरेंस बिश्नोई – गोल्डी बराड़” गैंग के 2 कुख्यात शूटरों को किया गिरफ्तार
72 घंटे के अंदर सुलझाया पूर्व विधायक के घर गोलीबारी का मामला
2 पिस्तौल, 6 ज़िंदा कारतूस व एक चोरी की मोटरसाइकिल बरामद#DPUpdates pic.twitter.com/Maflo6nG4t
— Delhi Police (@DelhiPolice) December 8, 2023
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।