ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 3 ਦਸੰਬਰ ਨੂੰ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਮੰਗਲਵਾਰ ਸਵੇਰੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ। ਇਸ ਦੀ ਲਾਰੈਂਸ ਗੈਂਗ ਨੇ ਜ਼ਿੰਮੇਵਾਰੀ ਲਈ ਹੈ। ਗੋਲਡੀ ਬਰਾੜ ਨਾਮ ਦੀ ਆਈਡੀ ਤੋਂ ਪੋਸਟ ਪਾਈ ਹੈ। ਰਿਪੋਰਟਾਂ ਅਨੁਸਾਰ, ਮਸ਼ਹੂਰ ਰੈਪਰ ਬਾਦਸ਼ਾਹ ਵੀ ਸੇਵਿਲ ਬਾਰ ਤੇ ਲਾਉਂਜ ਕਲੱਬ ਦੇ ਮਾਲਕਾਂ ਵਿੱਚ ਇੱਕ ਹਿੱਸੇਦਾਰ ਹਨ।
ਗੋਲਡੀ ਬਰਾੜ ਦਾ ਹਵਾਲਾ ਦਿੰਦੇ ਹੋਏ ਸੋਸ਼ਲ ਮੀਡੀਆ ਪੋਸਟ ‘ਚ ਲਿਖਿਆ ਗਿਆ ਹੈ- ‘ਲਾਰੈਂਸ ਗੈਂਗ ਦੇ ਗੋਲਡੀ ਬਰਾੜ ਤੇ ਰੋਹਿਤ ਗੋਦਾਰਾ ਨੇ 2 ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ। ਇਨ੍ਹਾਂ ਦੋਵਾਂ ਕਲੱਬਾਂ ਦੇ ਮਾਲਕਾਂ ਨੂੰ ਪ੍ਰੋਟੈਕਸ਼ਨ ਮਨੀ ਲਈ ਮੈਸੇਜ ਕੀਤਾ ਗਿਆ ਸੀ। ਪਰ, ਉਹ ਸਾਡੀ ਕਾਲ ਦੀ ਘੰਟੀ ਨਹੀਂ ਸੁਣ ਸਕੇ ਤੇ ਫਿਰ ਕੰਨ ਖੋਲਣ ਲਈ ਇਹ ਧਮਾਕੇ ਕੀਤੇ ਗਏ। ਜੋ ਵੀ ਸਾਡੀਆਂ ਕਾਲਾਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਇਸ ਤੋਂ ਵੱਡਾ ਕੁਝ ਹੋ ਸਕਦਾ ਹੈ।
ਪੁਲਿਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਬੰਬ ਸੁੱਟਣ ਵਾਲਾ ਨੌਜਵਾਨ ਬਾਈਕ ‘ਤੇ ਆਇਆ ਸੀ। ਘਟਨਾ ਵਿੱਚ ਵਰਤੇ ਗਏ ਬੰਬ ਕਿੱਲ ਤੇ ਜਲਣਸ਼ੀਲ ਸਮੱਗਰੀ ਨਾਲ ਭਰੇ ਹੋਏ ਸਨ। ਮੌਕੇ ‘ਤੇ ਇਸ ਨਾਲ ਸਬੰਧਤ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਇਸ ਮਾਮਲੇ ਦੀ ਹਰ ਐਂਗਲ ਨਾਲ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।