ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰਮਾਈਂਡ ਬਦਨਾਮ ਗੈਂਗਸਟਰ ਲਾਰੈਂਸ ਦੀ ਜੇਲ੍ਹ ਇੰਟਰਵਿਊ ਵਿੱਚ ਵੱਡਾ ਖੁਲਾਸਾ ਹੋਇਆ ਹੈ। ਗੈਂਗਸਟਰ ਦਾ ਪਹਿਲਾ ਇੰਟਰਵਿਊ ਪੰਜਾਬ ਦੇ ਖਰੜ ਵਿੱਚ ਪੁਲਿਸ ਹਿਰਾਸਤ ਵਿੱਚ ਹੋਇਆ ਸੀ। ਜਦੋਂਕਿ ਦੂਜੀ ਇੰਟਰਵਿਊ ਰਾਜਸਥਾਨ ਦੀ ਜੇਲ੍ਹ ਵਿੱਚ ਹੋਈ ਸੀ।
ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਰਿਪੋਰਟ ਤੋਂ ਇਹ ਖੁਲਾਸਾ ਹੋਇਆ ਹੈ। ਐਸਆਈਟੀ ਨੇ ਇਹ ਸੀਲਬੰਦ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪੀ ਸੀ। ਜਿਸ ਨੂੰ ਬੁੱਧਵਾਰ ਨੂੰ ਜਨਤਕ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਦੇ ਇੰਟਰਵਿਊ ਸਾਲ 2023 ਵਿੱਚ 14 ਅਤੇ 17 ਮਾਰਚ ਨੂੰ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਇਸ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਬੁਲਾਈ। ਜਿਸ ਵਿੱਚ ਦਾਅਵਾ ਕੀਤਾ ਸੀ ਕਿ ਇੰਟਰਵਿਊ ਬਠਿੰਡਾ ਜਾਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਨਹੀਂ ਲਈ ਗਈ ਸੀ। ਡੀਜੀਪੀ ਨੇ ਲਾਰੈਂਸ ਦੀਆਂ ਦੋ ਤਸਵੀਰਾਂ ਦਿਖਾਈਆਂ ਸਨ ਅਤੇ ਕਿਹਾ ਸੀ – ਜਦੋਂ ਲਾਰੈਂਸ ਨੂੰ ਬਠਿੰਡਾ ਜੇਲ੍ਹ ਲਿਆਂਦਾ ਗਿਆ ਸੀ ਤਾਂ ਉਸ ਦੇ ਵਾਲ ਕੱਟੇ ਹੋਏ ਸਨ ਅਤੇ ਉਸ ਦੀ ਕੋਈ ਦਾੜ੍ਹੀ ਜਾਂ ਮੁੱਛ ਨਹੀਂ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।