ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਵਾਂ ਵੱਡਾ ਮੋੜ ਆਉਂਦਾ ਨਜ਼ਰ ਆ ਰਿਹਾ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਇਸ ਮਾਮਲੇ ਵਿੱਚ ਤੀਸਰੀ ਚਾਰਜਸ਼ੀਟ ਦਾਖ਼ਲ ਕੀਤੀ ਹੈ, ਜਿਸ ਨੇ ਮੂਸੇਵਾਲਾ ਦੇ ਕਤਲ ਕਰਨ ਵਾਲੇ ਸ਼ੂਟਰਾਂ ਨੂੰ ਸ਼ਰਨ ਦਿੱਤੀ ਸੀ। ਜੀਂਦ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਜੋਗਾ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ।
ਉਥੇ ਹੀ ਦੂਜੇ ਪਾਸੇ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੇ ਖੁਦ ਨੂੰ ਇਸ ਮਾਮਲੇ ਵਿੱਚ ਬੇਕਸੂਰ ਦੱਸਿਆ ਹੈ। ਮੁਲਜ਼ਮਾਂ ਵੱਲੋਂ ਵਕੀਲਾਂ ਰਾਹੀਂ ਮਾਨਸਾ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ ਕਤਲ ਵਿੱਚ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ। ਉਨ੍ਹਾਂ ਨੇ ਇਸ ਕੇਸ ਵਿੱਚੋਂ ਬਰੀ ਕਰਨ ਦੀ ਅਪੀਲ ਕੀਤੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਨੂੰ ਮਿੱਥੀ ਗਈ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਜਾਣਬੁੱਝ ਚਾਲਾਂ ਖੇਡ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।