ਲਾਰੈਂਸ ਬਿਸ਼ਨੋਈ ਦਾ ਬਠਿੰਡਾ ਪੇਸ਼ੀ ਦੌਰਾਨ ਹੋ ਸਕਦਾ ਹੈ ਐਨਕਾਊਂਟਰ, ਵਕੀਲ ਨੇ ਪੰਜਾਬ ਪੁਲਿਸ ‘ਤੇ ਲਾਏ ਦੋਸ਼

Rajneet Kaur
2 Min Read

ਚੰਡੀਗੜ੍ਹ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ’ਤੇ ਚਲਦਿਆਂ ਜਦੋਂ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਪੰਜਾਬ ਪੁਲਿਸ ਉਸ ਦਾ ਝੂਠਾ ਪੁਲਿਸ ਮੁਕਾਬਲਾ ਕਰ ਸਕਦੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਲਾਰੈਂਸ 13 ਜੂਨ ਤੋਂ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ। ਉਸ ਨੂੰ ਭਲਕੇ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ ਪਰ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਲਾਰੈਂਸ ਦੇ ਵਕੀਲ ਵਿਸ਼ਾਲ ਚੋਪੜਾ ਨੇ ਪੰਜਾਬ ਪੁਲਿਸ ’ਤੇ ਵੱਡਾ ਦੋਸ਼ ਲਗਾਇਆ ਹੈ।

ਉਸ ਨੇ ਇਹ ਵੀ ਖਦਸ਼ਾ ਪ੍ਰਗਟਾਇਆ ਕਿ ਉਨ੍ਹਾਂ ਦੇ ਵਿਰੋਧੀ ਗਰੋਹ ਵੀ ਉਸ ’ਤੇ ਹਮਲਾ ਕਰ ਸਕਦੇ ਹਨ। ਉਨ੍ਹਾਂ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਕੇਂਦਰੀ ਏਜੰਸੀਆਂ ਵੱਲੋਂ ਸੂਚਿਤ ਕੀਤਾ ਗਿਆ ਸੀ ਕਿ ਲਾਰੈਂਸ ’ਤੇ ਹਮਲਾ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਲਾਰੈਂਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਪੁਲਿਸ ਉਸ ਨਾਲ ਕੁਝ ਅਨਹੋਨੀ ਕਰੇਗੀ। ਪੰਜਾਬ ਪੁਲਿਸ ਇੱਕ ਪਲਾਨ ਤਹਿਤ ਆਪਣੇ ਹੀ ਆਦਮੀਆਂ ਨੂੰ ਉਥੇ ਏਜੰਸੀ ਦੇ ਲੋਕਾਂ ਨਾਲ ਇਨਵਾਲਵ ਕਰਕੇ ਇਹ ਵਿਖਾਉਣ ਦੀ ਕੋਸ਼ਿਸ਼ ਕਰੇਗੀ ਕਿ ਲਾਰੈਂਸ ਨੇ ਪੁਲਿਸ ਕਸਟਡੀ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਲਈ ਲਾਰੈਂਸ ਦਾ ਫਰਜ਼ੀ ਐਨਕਾਊਂਟਰ ਕੀਤਾ ਜਾ ਸਕਦਾ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

 

Share this Article
Leave a comment