ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਸਣੇ ਦੋ ਗ੍ਰਿਫਤਾਰ, ਜਲਦ ਲਿਆਂਦੇ ਜਾਣਗੇ ਭਾਰਤ

Prabhjot Kaur
2 Min Read

ਨਵੀਂ ਦਿੱਲੀ: ਪੰਜਾਬੀ ਗਾਇਕ ਮੂਸੇਵਾਲਾ ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ‘ਚ 29 ਮਈ ਨੂੰ ਕੁਝ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਕਤਲ ਮਾਮਲੇ ‘ਚ ਕੀਨੀਆ ਅਤੇ ਅਜ਼ਰਬਾਈਜਾਨ ਤੋਂ ਇੱਕ-ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਕੀਨੀਆ ‘ਚ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਮਾਸਟਰ ਮਾਈਂਡ ਸਚਿਨ ਬਿਸ਼ਨੋਈ ‘ਤੇ ਅਜ਼ਰਬਾਈਜਾਨ ‘ਚ ਸ਼ਿਕੰਜਾ ਕੱਸ ਲਿਆ ਗਿਆ ਹੈ।

ਵਿਦੇਸ਼ੀ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ, ‘ਅਜ਼ਰਬਾਈਜਾਨ ਅਤੇ ਕੀਨੀਆ ਵਿੱਚ ਇੱਕ-ਇੱਕ ਸ਼ੱਕੀ ਨੂੰ ਸਥਾਨਕ ਅਧਿਕਾਰੀਆਂ ਨੇ ਹਿਰਾਸਤ ਵਿੱਚ ਲਿਆ ਹੈ ਅਤੇ ਅਸੀਂ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਦੇ ਸੰਪਰਕ ਵਿੱਚ ਹਾਂ।’

ਮੂਸੇਵਾਲਾ ਦੇ ਕਤਲ ਨਾਲ ਸਬੰਧਤ ਮਾਮਲੇ ਵਿੱਚ ਦੋਵਾਂ ਦੇ ਨਾਮ ਐਸਆਈਟੀ ਦੀ ਚਾਰਜਸ਼ੀਟ ਵਿੱਚ ਹਨ। ਦੋਵੇਂ ਮੂਸੇਵਾਲਾ ਕਤਲ ਤੋਂ ਇੱਕ ਮਹੀਨਾ ਪਹਿਲਾਂ ਹੀ ਦੇਸ਼ ਛੱਡ ਕੇ ਚਲੇ ਗਏ ਸਨ। ਮਾਮਲੇ ‘ਚ ਉਨ੍ਹਾਂ ਦੀ ਸ਼ੱਕੀ ਭੂਮਿਕਾ ਨੂੰ ਲੈ ਕੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਸਚਿਨ ਬਿਸ਼ਨੋਈ ਨੇ 2 ਜੂਨ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਮੂਸੇਵਾਲਾ ਦਾ 29 ਮਈ ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰ ਦੋ ਕਾਰਾਂ ਵਿੱਚ ਆਏ ਸਨ। ਇਹ ਕਤਲ ਉਸ ਸਮੇਂ ਕੀਤਾ ਗਿਆ ਜਦੋਂ ਸਿੱਧੂ ਆਪਣੀ ਥਾਰ ਕਾਰ ਵਿੱਚ ਦੋ ਸਾਥੀਆਂ ਸਣੇ ਮਾਨਸਾ ਦੇ ਪਿੰਡ ਜਵਾਹਰਕੇ ਰਾਹੀਂ ਪਿੰਡ ਖਾਰਾ-ਬਰਨਾਲਾ ਜਾ ਰਿਹਾ ਸੀ। ਪੰਜਾਬੀ ਗਾਇਕ ਦੀ ਸੁਰੱਖਿਆ ‘ਚ ਚਾਰ ਪੁਲਿਸ ਗੰਨਮੈਨ ਤਾਇਨਾਤ ਸਨ। ਇਨ੍ਹਾਂ ‘ਚੋਂ ਦੋ ਸੁਰੱਖਿਆ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਵਾਪਸ ਬੁਲਾ ਲਿਆ ਸੀ, ਜਿਸ ਤੋਂ ਅਗਲੇ ਹੀ ਦਿਨ ਸ਼ੁਟਰਾਂ ਨੇ ਮੂਸੇਵਾਲਾ ‘ਤੇ ਹਮਲਾ ਕਰ ਦਿੱਤਾ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment