ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਪੁਲਿਸ ਦੀ ਮਿਲੀਭੁਗਤ ਆਈ ਸਾਹਮਣੇ, ਜੇਲ੍ਹ ‘ਚ VIP ਟਰੀਟਮੈਂਟ ਤੇ ਸ਼ਾਪਿੰਗਾਂ ਵੀ ਕਰਵਾਈਆਂ?

Global Team
2 Min Read

ਚੰਡੀਗੜ੍ਹ: ਲਾਰੈਂਸ ਦੀ ਹੋਈ ਇੰਟਰਵਿਊ ਮਾਮਲੇ ਵਿੱਚ ਪੁਲਿਸ ਦੀ ਮਿਲੀਭੁਗਤ ਦੇ ਵੀ ਖੁਲਾਸੇ ਹੋਏ ਹਨ। ਇਕ ਰਿਪੋਰਟ ਅਨੁਸਾਰ ਇਹ ਸਾਹਮਣੇ ਆਇਆ ਹੈ ਕਿ ਲਾਰੈਂਸ ਦੀ ਇੰਟਰਵਿਊ ਕਰਵਾਉਣ ਸਮੇਂ ਪੁਲਿਸ ਅਧਿਕਾਰੀਆਂ ਨੇ ਰਿਸ਼ਵਤ ਲਈ ਸੀ ਅਤੇ ਲਾਰੈਂਸ ਨੂੰ ਵੀ.ਆਈ.ਪੀ ਟਰੀਟਮੈਂਟ ਵੀ ਦਿੱਤਾ ਗਿਆ ਸੀ।

ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜੋ SIT ਦੀ ਜਾਂਚ ਕੀਤੀ ਗਈ ਹੈ। ਉਸ ਵਿੱਚ ਸਾਹਮਣੇ ਆਇਆ ਹੈ ਕਿ ਸੀ.ਆਈ.ਏ ਖਰੜ ਦੇ ਸਾਬਕਾ ਸਟੇਸ਼ਨ ਇੰਚਾਰਜ ਨੇ ਇੰਟਰਵਿਊ ਕਰਵਾਉਣ ਲਈ ਰਿਸ਼ਵਤ ਲਈ ਸੀ। ਇਸ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿਚ ਐਸ.ਆਈ.ਟੀ ਪੁੱਛਗਿੱਛ ਵੀ ਕਰ ਸਕਦੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਈ ਮਾਮਲਿਆਂ ਵਿੱਚ ਲਾਰੈਂਸ ਨੂੰ ਦਿੱਲੀ ਵਿੱਚ ਪੇਸ਼ੀ ਦੌਰਾਨ ਗੁਪਤ ਤੌਰ ‘ਤੇ ਸ਼ਰਾਬ ਮੁਹੱਇਆ ਕਰਵਾਈ ਗਈ ਸੀ।

ਇਸ ਦੇ ਨਾਲ ਹੋਰ ਵੀ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ ਕਿ ਲਾਰੈਂਸ ਨੂੰ ਰਾਤ ਕਰੀਬ ਡੇਢ ਵਜੇ ਚੰਡੀਗੜ੍ਹ ਦੇ ਇੱਕ ਮਸ਼ਹੂਰ ਮਾਲ ਤੋਂ ਬ੍ਰਾਂਡੇਡ ਕੱਪੜਿਆਂ ਦੀ ਖਰੀਦਦਾਰੀ ਕਰਨ ਲਈ ਵੀ ਭੇਜਿਆ ਗਿਆ। ਉਸ ਵੱਲੋਂ ਪੁਲਿਸ ਵਾਲਿਆਂ ਨੂੰ ਵੀ ਮਹਿੰਗੇ ਕੱਪੜੇ, ਬ੍ਰਾਂਡੇਡ ਜੁੱਤੀਆਂ ਅਤੇ ਪਰਫਿਊਮ ਵੀ ਖਰੀਦ ਕੇ ਦਿੱਤੇ ਗਏ। ਸੀਨੀਅਰ ਪੁਲਿਸ ਅਧਿਕਾਰੀ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਇੰਟਰਵਿਊ ਮਾਮਲੇ ਵਿੱਚ ਵਿਸ਼ੇਸ਼ ਜਾਂਚ ਏਜੰਸੀ (ਸੀ.ਆਈ.ਏ.) ਨੇ ਖਰੜ ਦੇ ਸਾਬਕਾ ਥਾਣਾ ਇੰਚਾਰਜ ਸਣੇ ਪੰਜ ਪੁਲਿਸ ਅਧਿਕਾਰੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਵਿੱਚ ਡੀਐਸਪੀ ਅਤੇ ਐਸਪੀ ਪੱਧਰ ਦੇ ਅਧਿਕਾਰੀ ਵੀ ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment