ਮੁੰਬਈ ਦੌਰੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੁਰੱਖਿਆ ‘ਚ ਢਿੱਲ, ਇਕ ਵਿਅਕਤੀ ਗ੍ਰਿਫ਼ਤਾਰ

Rajneet Kaur
2 Min Read

ਮੁੰਬਈ:ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੁਰੱਖਿਆ ‘ਚ ਲਾਪਰਵਾਹੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਸ਼ਾਹ ਨੇ ਹਾਲ ਹੀ ‘ਚ ਮੁੰਬਈ ਦਾ ਦੌਰਾ ਕੀਤਾ ਸੀ। ਇਸ ਦੌਰਾਨ ਇਕ ਵਿਅਕਤੀ ਕਈ ਘੰਟੇ ਉਨ੍ਹਾਂ ਦੇ ਆਲੇ-ਦੁਆਲੇ ਘੁੰਮਦਾ ਰਿਹਾ। ਇਸ ਵਿਅਕਤੀ ਨੇ ਆਪਣੀ ਪਛਾਣ ਆਂਧਰਾ ਪ੍ਰਦੇਸ਼ ਦੇ ਇੱਕ ਸੰਸਦ ਮੈਂਬਰ ਦੇ ਪੀਏ ਵਜੋਂ ਦਿੱਤੀ ਸੀ। ਇਸ ਪਛਾਣ ਕਾਰਨ ਉਹ ਗ੍ਰਹਿ ਮੰਤਰਾਲੇ ਦਾ ਆਈਡੀ ਕਾਰਡ ਪਾ ਕੇ ਕਈ ਘੰਟੇ ਦੇਸ਼ ਦੇ ਗ੍ਰਹਿ ਮੰਤਰੀ ਦੇ ਦੁਆਲੇ ਘੁੰਮਦਾ ਰਿਹਾ। 

ਜਾਣਕਾਰੀ ਮੁਤਾਬਕ ਗ੍ਰਹਿ ਮੰਤਰਾਲੇ ਦਾ ਆਈਡੀ ਕਾਰਡ ਪਹਿਨਣ ਵਾਲੇ ਵਿਅਕਤੀ ਨੇ ਆਪਣੀ ਅਸਲ ਪਛਾਣ ਛੁਪਾਈ ਹੋਈ ਸੀ। ਇਸ ਅਣਪਛਾਤੇ ਵਿਅਕਤੀ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਘਰ ਦੇ ਬਾਹਰ ਬਲੇਜ਼ਰ ਪਹਿਨ ਕੇ ਘੁੰਮਦੇ ਵੀ ਦੇਖਿਆ ਗਿਆ। ਇਸ ਵਿਅਕਤੀ ‘ਤੇ ਸ਼ੱਕ ਹੋਣ ਤੋਂ ਬਾਅਦ ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਮੁੰਬਈ ਪੁਲਿਸ ਨੂੰ ਸੂਚਨਾ ਦਿੱਤੀ।

ਮੁੰਬਈ ਪੁਲਿਸ ਨੇ ਪੁੱਛਗਿੱਛ ਤੋਂ ਬਾਅਦ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦਾ ਨਾਂ ਹੇਮੰਤ ਪਵਾਰ ਦੱਸਿਆ ਜਾ ਰਿਹਾ ਹੈ। ਉਹ ਮਹਾਰਾਸ਼ਟਰ ਦੇ ਧੂਲੇ ਦਾ ਰਹਿਣ ਵਾਲਾ ਹੈ। ਮੁਲਜ਼ਮ ਪਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment