ਹੁਸੈਨੀਵਾਲਾ ‘ਚ ਸ਼ਹੀਦਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ

TeamGlobalPunjab
1 Min Read

ਫਿਰੋਜ਼ਪੁਰ: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਤੇ ਹੁਸੈਨੀਵਾਲਾ ਵਿਖੇ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ। ਹੁਸੈਨੀਵਾਲਾ ‘ਚ ਤਿੰਨੋਂ ਸ਼ਹੀਦਾਂ ਦੇ ਸਮਾਰਕਾਂ ‘ਤੇ ਲੋਕ ਸਵੇਰ ਤੋਂ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਪਰਮਿੰਦਰ ਸਿੰਘ ਪਿੰਕੀ ਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਟਰੈਕਟਰ ‘ਤੇ ਸਵਾਰ ਹੋ ਕੇ ਹੁਸੈਨੀਵਾਲਾ ਪੁੱਜੇ।

ਫ਼ਿਰੋਜ਼ਪੁਰ ਦੇ ਨੇੜ੍ਹੇ ਹੁਸੈਨੀਵਾਲਾ ਸਥਿਤ ਸ਼ਹੀਦ ਸਮਾਰਕ ‘ਤੇ ਆਗੂਆਂ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਕੁਰਬਾਨੀ ਅੱਜ ਵੀ ਦੇਸ਼ ਦੇ ਨੌਜਵਾਨਾਂ ਨੂੰ ਦੇਸ਼ ਭਗਤੀ ਦੀ ਪ੍ਰੇਰਣਾ ਦਿੰਦੀ ਹੈ।

ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਫ਼ਿਰੋਜ਼ਪੁਰ ਦੀ ਧਰਤੀ ਨਾਲ ਪੁਰਾਣਾ ਰਿਸ਼ਤਾ ਹੈ। ਇਸ ਧਰਤੀ ‘ਤੇ ਤਿੰਨਾਂ ਕ੍ਰਾਂਤੀਕਾਰੀਆਂ ਨੂੰ ਫਾਂਸੀ ਦੇਣ ਤੋਂ ਬਾਅਦ ਸਤਲੁਜ ਦਰਿਆ ਦੇ ਕੰਢੇ ਹੁਸੈਨੀਵਾਲਾ ‘ਚ 23 ਮਾਰਚ 1931 ਨੂੰ ਦੇਰ ਰਾਤ ਹਨੇਰੇ ਵਿੱਚ ਉਨ੍ਹਾਂ ਦੀਆਂ ਦੇਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਸੀ।

Share This Article
Leave a Comment