ਉੱਘੇ ਸ਼ਾਇਰ ਰਾਹਤ ਇੰਦੌਰੀ ਦਾ 70 ਸਾਲ ਦੀ ਉਮਰ ‘ਚ ਦੇਹਾਂਤ, ਕੋਰੋਨਾ ਨਾਲ ਸਨ ਪੀੜਤ

TeamGlobalPunjab
1 Min Read

ਨਵੀਂ ਦਿੱਲੀ : ਉਰਦੂ ਦੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦਾ ਅੱਜ 70 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਰਾਹਤ ਇੰਦੌਰੀ ਕੋਰੋਨਾ ਨਾਲ ਪੀੜਤ ਸਨ ਅਤੇ ਉਨ੍ਹਾਂ ਦਾ ਸਥਾਨਕ ਅਰਵਿੰਦੋ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਜਿੱਥੇ ਅੱਜ ਸ਼ਾਮ 4 ਵਜੇ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਹਸਪਤਾਲ ਤੋਂ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ, ਉਨ੍ਹਾਂ ਨੂੰ ਨਿਮੋਨੀਆ ਹੋ ਗਿਆ ਸੀ ਅਤੇ ਸਾਹ ਲੈਣ ‘ਚ ਮੁਸ਼ਕਲ ਆ ਰਹੀ ਸੀ।

ਸ਼ਾਇਰ ਰਾਹਤ ਇੰਦੌਰੀ ਕੋਰੋਨਾ ਸੰਕਰਮਿਤ ਸਨ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਇੱਕ ਟਵੀਟ ਰਾਹੀਂ ਇਸ ਦੀ ਜਾਣਕਾਰੀ ਸਾਂਝਾ ਕੀਤੀ ਸੀ। ਉਨ੍ਹਾਂ ਲਿਖਿਆ ਸੀ, ”ਕੋਵਿਡ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ਕਾਰਨ ਕੱਲ ਮੇਰਾ ਕੋਰੋਨਾ ਟੈਸਟ ਹੋਇਆ, ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਮੈਂ ਅਰਵਿੰਦੋ ਹਸਪਤਾਲ ਵਿਚ ਦਾਖ਼ਲ ਹਾਂ, ਦੁਆ ਕਰੋ ਛੇਤੀ ਤੋਂ ਛੇਤੀ ਇਸ ਬਿਮਾਰੀ ਨੂੰ ਹਰਾ ਦੇਵਾਂ।”

Share this Article
Leave a comment