ਜਾਣੋ ਇਸ ਫ਼ਲ ਦੇ ਪੌਦੇ ਦੇ ਪੱਤਿਆਂ ਦੇ ਅਣਗਿਣਤ ਫਾਇਦੇ

TeamGlobalPunjab
2 Min Read

ਨਿਊਜ਼ ਡੈਸਕ – ਸੁਆਦ ਤੇ ਸਿਹਤ ਨਾਲ ਭਰਪੂਰ ਅਮਰੂਦ ਖਾਣਾ ਸਾਡੇ ਲਈ ਕਾਫ਼ੀ ਫ਼ਾਇਦੇਮੰਦ ਹੈ। ਅਮਰੂਦ ਹੀ ਨਹੀਂ, ਸਗੋਂ ਇਸ ਦੇ ਪੱਤਿਆਂ ’ਚ ਕਈ ਗੁਣ ਲੁਕੇ ਹੁੰਦੇ ਹਨ। ਖ਼ਾਲੀ ਪੇਟ ਅਮਰੂਦ ਦੇ ਪੱਤਿਆਂ ਦਾ ਸੇਵਨ ਕਰਨ ਨਾਲ ਪੇਟ ਸਬੰਧੀ ਪਰੇਸ਼ਾਨੀ ਦੂਰ ਹੁੰਦੀ ਹੈ। ਇਸ ਦੇ ਨਾਲ ਹੀ ਇਹ ਸ਼ੂਗਰ ਦੇ ਮਰੀਜ਼ਾਂ ਲਈ ਵੀ ਕਾਫ਼ੀ ਫ਼ਾਇਦੇਮੰਦ ਹੈ। ਅਮਰੂਦ ਦੇ ਪੱਤਿਆਂ ’ਚ ਐਂਟੀ-ਬੈਕਟੀਰੀਅਲ, ਐਂਟੀਆਕਸੀਡੈਂਟ ਤੇ ਐਂਟੀ-ਇੰਫਲਾਮੇਟਰੀ ਗੁਣ ਹੁੰਦੇ ਹਨ, ਜੋ ਕਈ ਬਿਮਾਰੀਆਂ ਨੂੰ ਦੂਰ ਕਰਨ ’ਚ ਸਹਾਇਕ ਹੋ ਸਕਦੇ ਹਨ। ਸ਼ੂਗਰ ਰੋਗੀਆਂ ਨੂੰ ਅਮਰੂਦ ਦੇ ਪੱਤਿਆਂ ਨਾਲ ਤਿਆਰ ਕਾੜ੍ਹਾ ਪੀਣਾ ਚਾਹੀਦਾ ਹੈ, ਇਹ ਉਨ੍ਹਾਂ ਲਈ ਕਾਫ਼ੀ ਜ਼ਿਆਦਾ ਫ਼ਾਇਦੇਮੰਦ ਹੋ ਸਕਦਾ ਹੈ।

 

 

ਕਿਵੇਂ ਤਿਆਰ ਕਰੀਏ ਅਮਰੂਦ ਦਾ ਕਾੜ੍ਹਾ

- Advertisement -

ਅਮਰੂਦ ਦਾ ਕਾੜ੍ਹਾ ਬਣਾਉਣ ਲਈ ਇਕ ਭਾਂਡੇ ’ਚ 2 ਗਲਾਸ ਪਾਣੀ ਲੈ ਲਵੋ। ਇਸ ’ਚ 4-5 ਪੱਤੇ ਅਮਰੂਦ ਦੇ ਪੱਤੇ ਪਾਓ। ਹੁਣ ਇਸ ਨੂੰ ਪਾਣੀ ਨੂੰ ਚੰਗੀ ਤਰ੍ਹਾਂ ਉਬਾਲੋ। ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਗੈਸ ਨੂੰ ਬੰਦ ਕਰ ਦਿਉ। ਪਾਣੀ ਨੂੰ ਠੰਢਾ ਹੋਣ ਦਿਉ। ਠੰਢਾ ਹੋਣ ਤੋਂ ਬਾਅਦ ਪਾਣੀ ਨੂੰ ਛਾਣ ਕੇ ਪੀਓ। ਇਸ ਨਾਲ ਸ਼ੂਗਰ ਦੀ ਪਰੇਸ਼ਾਨੀ ਕੰਟਰੋਲ ’ਚ ਰਹੇਗੀ।

ਚਮੜੀ ਦੀ ਪਰੇਸ਼ਾਨੀ ਕਰੋ ਘੱਟ

ਅਮਰੂਦ ਦੇ ਪੱਤਿਆਂ ਦੇ ਸੇਵਨ ਨਾਲ ਚਮੜੀ ਦੀ ਪਰੇਸ਼ਾਨੀ ਦੂਰ ਹੋ ਸਕਦੀ ਹੈ। ਕਿੱਲ-ਮੁਹਾਂਸਿਆਂ ਦੀ ਹੋਰ ਪਰੇਸ਼ਾਨੀ ਤੋਂ ਰਾਹਤ ਪਾਉਣ ਲਈ ਤੁਸੀਂ ਅਮਰੂਦ ਦੇ ਪੱਤਿਆਂ ਦੀ ਵਰਤੋਂ ਕਰੋ। ਇਸ ਨੂੰ ਚੰਗੀ ਤਰ੍ਹਾਂ ਪੀਸ ਕੇ ਚਮੜੀ ’ਤੇ ਲਗਾਓ।

ਹਾਈ ਬਲੱਡ ਪ੍ਰੈਸ਼ਰ

ਹਾਈ ਬਲੱਡ ਪ੍ਰੈਸ਼ਰ ਦੇ ਰੋਗੀਆਂ ਲਈ ਵੀ ਅਮਰੂਦ ਦੇ ਪੱਤੇ ਕਾਫ਼ੀ ਫ਼ਾਇਦੇਮੰਦ ਹੋ ਸਕਦੇ ਹਨ। ਇਸ ਲਈ ਖ਼ਾਲੀ ਪੇਟ ਅਮਰੂਦ ਦਾ ਕਾੜ੍ਹਾ ਪੀਓ। ਇਸ ਦੇ ਸੇਵਨ ਨਾਲ ਹਾਈ ਬਲੱਡ ਪ੍ਰੈਸ਼ਰ ਕਾਫ਼ੀ ਹੱਦ ਤਕ ਕੰਟਰੋਲ ’ਚ ਰਹੇਗਾ।

- Advertisement -

 

 

ਮੂੰਹ ਦੇ ਛਾਲਿਆਂ ਤੋਂ ਰਾਹਤ

ਅਮਰੂਦ ਦੇ ਕਾੜ੍ਹੇ ਦੀ ਕੁਰਲੀ ਕਰਨ ਨਾਲ ਮੂੰਹ ਦੇ ਛਾਲਿਆਂ ਠੀਕ ਹੋ ਜਾਂਦੇ ਹਨ। ਜੇ ਤੁਸੀਂ ਕਾੜ੍ਹਾ ਨਹੀਂ ਪੀਣਾ ਚਾਹੁੰਦੇ ਤਾਂ ਇਸ ਦੇ ਪੱਤੇ ਚਬਾ ਕੇ ਖਾਓ। ।

TAGGED: ,
Share this Article
Leave a comment