ਨਿਊਜ਼ ਡੈਸਕ : ਰੋਟੀ ਸਾਡੇ ਖਾਣ-ਪਾਣ ਦਾ ਇੱਕ ਅਹਿਮ ਹਿੱਸਾ ਹੈ। ਇਸ ਤੋਂ ਬਿਨਾਂ ਖਾਣਾ ਅਧੂਰਾ ਰਹਿ ਜਾਂਦਾ ਹੈ। ਇਹੀ ਕਾਰਨ ਹੈ ਕਿ ਇਸ ਨੂੰ ਭਾਰਤੀ ਥਾਲੀ ਦਾ ਇੱਕ ਮੁੱਖ ਹਿੱਸਾ ਮੰਨਿਆ ਜਾਂਦਾ ਹੈ। ਰੋਟੀ ਰੋਜ਼ਾਨਾ ਬਣਨ ਵਾਲੀ ਇੱਕ ਅਜਿਹੀ ਖ਼ੁਰਾਕ ਹੈ, ਜਿਸ ਨਾਲ ਪੇਟ ਤਾਂ ਭਰਦਾ ਹੀ ਹੈ, ਨਾਲ ਹੀ ਇਹ ਪੌਸ਼ਟਿਕ ਵੀ ਮੰਨੀ ਜਾਂਦੀ ਹੈ, ਪਰ ਕਈ ਵਾਰ ਅਜਿਹਾ ਵੀ ਹੁੰਦਾ ਹੈ ਕਿ ਖਾਣਾ ਖਾਣ ਤੋਂ ਬਾਅਦ ਦੋ ਜਾਂ ਤਿੰਨ ਰੋਟੀਆਂ ਬਚ ਜਾਂਦੀਆਂ ਹਨ।
ਅਕਸਰ ਰਾਤ ਦੀ ਬਚੀ ਹੋਈ ਰੋਟੀ ਅਗਲੇ ਦਿਨ ਬੇਹੀ ਮੰਨ ਕੇ ਸੁੱਟ ਦਿੱਤੀ ਜਾਂਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹੀ ਬੇਹੀ ਰੋਟੀ ਤੁਹਾਡੀ ਸਿਹਤ ਲਈ ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ? ਇਹ ਸ਼ੂਗਰ ਤੋਂ ਲੈ ਕੇ ਦਿਲ ਦੀ ਬਿਮਾਰੀ ਤੱਕ ਹਰ ਚੀਜ਼ ਲਈ ਫਾਇਦੇਮੰਦ ਹੋ ਸਕਦੀ ਹੈ। ਆਓ ਜਾਣੀਏ ਕਿਵੇਂ ਬੇਹੀ ਰੋਟੀ ਸਾਡੇ ਸਰੀਰ ਲਈ ਕਿਵੇਂ ਲਾਭਦਾਇਕ ਹੁੰਦੀ ਹੈ
ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ:
ਜੇਕਰ ਤੁਹਾਨੂੰ ਬਲੱਡ ਸ਼ੂਗਰ ਦੀ ਸਮੱਸਿਆ ਹੈ ਤਾਂ ਬੇਹੀ ਰੋਟੀ ਤੁਹਾਡੇ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦੀ ਹੈ। ਬੇਹੀ ਰੋਟੀ ਖਾਣ ਨਾਲ ਬਲੱਡ ਸ਼ੂਗਰ ਦਾ ਪੱਧਰ ਕੰਟਰੋਲ ਵਿੱਚ ਰਹਿੰਦਾ ਹੈ ਅਤੇ ਸ਼ੂਗਰ ਦੇ ਮਰੀਜ਼ਾਂ ਨੂੰ ਰਾਹਤ ਮਿਲਦੀ ਹੈ। ਇਸਨੂੰ ਠੰਡੇ ਦੁੱਧ ਨਾਲ ਖਾਣ ਨਾਲ ਸਰੀਰ ਨੂੰ ਹੌਲੀ-ਹੌਲੀ ਊਰਜਾ ਮਿਲਦੀ ਹੈ, ਜਿਸ ਕਾਰਨ ਸ਼ੂਗਰ ਦਾ ਪੱਧਰ ਅਚਾਨਕ ਨਹੀਂ ਵਧਦਾ।
ਦਿਲ ਨੂੰ ਸਿਹਤਮੰਦ ਰੱਖੇ:
ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡਾ ਦਿਲ ਲੰਬੇ ਸਮੇਂ ਤੱਕ ਸਿਹਤਮੰਦ ਰਹੇ ਤਾਂ ਬੇਹੀ ਰੋਟੀ ਦਾ ਸੇਵਨ ਕਰੋ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੀ ਹੈ, ਜਿਸ ਨਾਲ ਦਿਲ ਦੇ ਦੌਰੇ ਅਤੇ ਹੋਰ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਜਾਂਦਾ ਹੈ। ਬੇਹੀ ਰੋਟੀ ਖਾਸ ਕਰਕੇ ਹਾਈ ਬਲੱਡ ਪ੍ਰੈਸ਼ਰ (ਬੀਪੀ) ਦੇ ਮਰੀਜ਼ਾਂ ਲਈ ਫਾਇਦੇਮੰਦ ਸਾਬਤ ਹੁੰਦੀ ਹੈ।
ਪੇਟ ਦੀਆਂ ਸਮੱਸਿਆਵਾਂ ਤੋਂ ਰਾਹਤ:
ਜੇਕਰ ਤੁਹਾਨੂੰ ਗੈਸ, ਬਦਹਜ਼ਮੀ ਜਾਂ ਕਬਜ਼ ਵਰਗੀਆਂ ਸਮੱਸਿਆਵਾਂ ਹਨ ਤਾਂ ਬੇਹੀ ਰੋਟੀ ਤੁਹਾਡੀ ਸਿਹਤ ਲਈ ਰਾਮਬਾਣ ਸਾਬਤ ਹੋ ਸਕਦੀ ਹੈ। ਇਹ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਂਦੀ ਹੈ ਅਤੇ ਐਸਿਡਿਟੀ ਦੀ ਸਮੱਸਿਆ ਨੂੰ ਘਟਾਉਣ ਵਿੱਚ ਮਦਦ ਕਰਦੀ ਹੈ। ਬਾਸੀ ਰੋਟੀ ਵਿੱਚ ਚੰਗੀ ਮਾਤਰਾ ਵਿੱਚ ਫਾਈਬਰ ਹੁੰਦਾ ਹੈ, ਜੋ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਪਾਉਂਦੀ ਹੈ ਅਤੇ ਪੇਟ ਸਾਫ਼ ਰੱਖਦੀ ਹੈ।
ਹੱਡੀਆਂ ਨੂੰ ਮਜ਼ਬੂਤ ਬਣਾਏ:
ਜੇਕਰ ਤੁਸੀਂ ਆਪਣੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਣਾ ਚਾਹੁੰਦੇ ਹੋ, ਤਾਂ ਆਪਣੀ ਖੁਰਾਕ ਵਿੱਚ ਬੇਹੀ ਰੋਟੀ ਸ਼ਾਮਲ ਕਰੋ। ਇਸ ਵਿੱਚ ਕੈਲਸ਼ੀਅਮ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦੀ ਹੈ ।ਇਹ ਜੋੜਾਂ ਦੇ ਦਰਦ ਅਤੇ ਹੱਡੀਆਂ ਨਾਲ ਸਬੰਧਤ ਸਮੱਸਿਆਵਾਂ ਤੋਂ ਰਾਹਤ ਦਿਵਾਉਣ ਵਿੱਚ ਮਦਦ ਕਰਦੀ ਹੈ।

