ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਲੰਬੀ ਦੇ ਨੇੜੇ ਪੈਂਦੇ ਪਿੰਡ ਸਿੰਘੇਵਾਲਾ ਵਿੱਚ ਇੱਕ ਪਟਾਕਿਆਂ ਦੀ ਫੈਕਟਰੀ ਵਿੱਚ ਰਾਤ ਨੂੰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਧਮਾਕਾ ਇੰਨਾ ਭਿਆਨਕ ਸੀ ਕਿ ਮੌਕੇ ’ਤੇ 4 ਤੋਂ 5 ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ। ਮੌਤਾਂ ਦੀ ਪੁਸ਼ਟੀ ਡੀਐਸਪੀ ਵੱਲੋਂ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ, ਧਮਾਕੇ ਤੋਂ ਬਾਅਦ 20 ਤੋਂ 25 ਦੇ ਕਰੀਬ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਦੱਸਿਆ ਜਾ ਰਿਹਾ ਹੈ ਕਿ ਧਮਾਕਾ ਅੱਗ ਲੱਗਣ ਕਾਰਨ ਹੋਇਆ। ਪਰ ਹੁਣ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਫੈਕਟਰੀ ਵਿੱਚ ਅੱਗ ਕਿਵੇਂ ਲੱਗੀ ਜਾਂ ਫੈਲੀ। ਪ੍ਰਸ਼ਾਸਨ ਵੱਲੋਂ ਇਸ ਸਬੰਧੀ ਜਾਂਚ ਜਾਰੀ ਹੈ। ਧਮਾਕਾ ਰਾਤ ਦੇ ਕਰੀਬ ਡੇਢ ਵਜੇ ਹੋਇਆ ਸੀ। ਇਸ ਫੈਕਟਰੀ ਵਿੱਚ 40 ਤੋਂ 45 ਦੇ ਕਰੀਬ ਵਿਅਕਤੀ ਕੰਮ ਕਰਦੇ ਹਨ।
ਲੰਬੀ ਦੇ ਡੀਐਸਪੀ ਜਸਪਾਲ ਸਿੰਘ ਨੇ ਦੱਸਿਆ ਕਿ ਹੁਣ ਤੱਕ ਮਲਬੇ ਵਿੱਚੋਂ ਚਾਰ ਦੇਹਾਂ ਕੱਢੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਫੈਕਟਰੀ ਲੀਗਲ ਸੀ ਅਤੇ ਇਸ ਦਾ ਲਾਇਸੰਸ ਵੀ ਹੈ। ਫੈਕਟਰੀ ਰਿਹਾਇਸ਼ੀ ਇਲਾਕੇ ਤੋਂ ਦੂਰ ਖੇਤਾਂ ਵਿੱਚ ਬਣਾਈ ਗਈ ਸੀ। ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।