ਨਹੀਂ ਰਹੇ ਭਾਰਤ ਕੁਮਾਰ ਮਨੋਜ ਕੁਮਾਰ, ਦੇਸ਼ ਭਰ ‘ਚ ਸੋਗ

Global Team
3 Min Read

ਮੁੰਬਈ ਬੀ-ਟਾਊਨ ਇੰਡਸਟਰੀ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਦਾਕਾਰ ਅਤੇ ਫ਼ਿਲਮ ਨਿਰਦੇਸ਼ਕ ਮਨੋਜ ਕੁਮਾਰ ਦਾ ਦੇਹਾਂਤ ਹੋ ਗਿਆ ਹੈ। ਮਨੋਜ ਕੁਮਾਰ ਨੇ ਸ਼ੁੱਕਰਵਾਰ ਸਵੇਰੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਹ 87 ਸਾਲਾਂ ਦੇ ਸਨ। ਉਨ੍ਹਾਂ ਨੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ‘ਚ ਆਖਰੀ ਸਾਹ ਲਿਆ। ਇਸ ਖ਼ਬਰ ਤੋਂ ਬਾਅਦ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ ਸਵੇਰੇ ਪਵਨ ਹੰਸ ਸ਼ਮਸ਼ਾਨਘਾਟ, ਜੁਹੂ ਵਿਖੇ ਕੀਤਾ ਜਾਵੇਗਾ।

ਮੈਡੀਕਲ ਰਿਪੋਰਟ ਦੇ ਅਨੁਸਾਰ, ‘ਭਾਰਤ ਕੁਮਾਰ’ ਦੇ ਨਾਮ ਨਾਲ ਮਸ਼ਹੂਰ ਅਦਾਕਾਰ ਨੇ ਸਵੇਰੇ 4:03 ਵਜੇ ਆਖਰੀ ਸਾਹ ਲਿਆ। ਉਹਨਾਂ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਗਿਆ । ਰਿਪੋਰਟ ਵਿੱਚ ਇਹ ਵੀ ਪੁਸ਼ਟੀ ਕੀਤੀ ਗਈ ਹੈ ਕਿ ਮਨੋਜ ਕੁਮਾਰ ਪਿਛਲੇ ਕੁਝ ਮਹੀਨਿਆਂ ਤੋਂ ਡੀਕੰਪੈਂਸੇਟਿਡ ਲਿਵਰ ਸਿਰੋਸਿਸ ਤੋਂ ਪੀੜਤ ਸਨ। ਉਹਨਾਂ ਦੀ ਹਾਲਤ ਵਿਗੜਨ ਤੋਂ ਬਾਅਦ ਉਸਨੂੰ 21 ਫਰਵਰੀ, 2025 ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ

ਆਪਣੇ ਐਕਸ ਹੈਂਡਲ ‘ਤੇ ਇੱਕ ਭਾਵੁਕ ਸੰਦੇਸ਼ ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੋਜ ਕੁਮਾਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਅਤੇ ਲਿਖਿਆ, ‘ਮਹਾਨ ਅਦਾਕਾਰ ਅਤੇ ਫਿਲਮ ਨਿਰਮਾਤਾ ਸ਼੍ਰੀ ਮਨੋਜ ਕੁਮਾਰ ਜੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ।’ ਉਹ ਭਾਰਤੀ ਸਿਨੇਮਾ ਦੇ ਇੱਕ ਪ੍ਰਤੀਕ ਸਨ, ਖਾਸ ਤੌਰ ‘ਤੇ ਉਨ੍ਹਾਂ ਨੂੰ ਦੇਸ਼ ਭਗਤੀ ਦੇ ਜਨੂੰਨ ਲਈ ਯਾਦ ਕੀਤੇ ਜਾਂਦੇ ਸਨ, ਜੋ ਉਨ੍ਹਾਂ ਦੀਆਂ ਫਿਲਮਾਂ ਵਿੱਚ ਝਲਕਦਾ ਸੀ। ਮਨੋਜ ਜੀ ਦੇ ਕੰਮਾਂ ਨੇ ਰਾਸ਼ਟਰੀ ਮਾਣ ਦੀ ਭਾਵਨਾ ਜਗਾਈ ਅਤੇ ਉਹ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਨ। ਓਮ ਸ਼ਾਂਤੀ।’


ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment