ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਸਰਬ ਸੰਮਤੀ ਨਾਲ ਡੈਮ ਸੇਫਟੀ ਐਕਟ 2021 ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਹੈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਚ ਹਰਿਆਣਾ ਨੂੰ 4000 ਕਿਊਸਿਕ ਹੀ ਪਾਣੀ ਦੇਵੇਗਾ ਇਸ ਤੋਂ ਵੱਧ ਇਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ।
ਕੁਲਤਾਰ ਸਿੰਘ ਸੰਧਵਾਂ ਨੇ ਮਤਾ ਪਾਸ ਕਰਦੇ ਹੋਏ ਕਿਹਾ ਹੈ ਕਿ ਬੀਬੀਐਮਬੀ ਦਾ ਪੁਨਰਗਠਨ ਕੀਤਾ ਜਾਵੇਗਾ। ਸੰਧਵਾਂ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਨੂੰ ਪਾਣੀ ਦੀ ਜ਼ਰੂਰਤ ਹੈ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਾਊਦੀ ਅਰਬ ਵਿੱਚ ਜਿਨ੍ਹਾਂ ਮੋਟਰਾਂ ਨਾਲ ਤੇਲ ਕੱਢਿਆ ਜਾਂਦਾ ਹੈ। ਅਸੀਂ ਇਸੇ ਤਰ੍ਹਾਂ ਦੀਆਂ ਮੋਟਰਾਂ ਦੀ ਵਰਤੋਂ ਕਰਕੇ ਪਾਣੀ ਕੱਢ ਰਹੇ ਹਾਂ। ਹੁਣ ਹੇਠੋਂ ਗਰਮ ਪਾਣੀ ਆ ਰਿਹਾ ਹੈ। ਜਦੋਂ ਸਾਡੀ ਸਰਕਾਰ ਨੇ ਸਹੁੰ ਚੁੱਕੀ ਸੀ, ਉਸ ਸਮੇਂ 22% ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ। ਹੁਣ 60% ਤੋਂ ਵੱਧ ਖੇਤਰ ਵਿੱਚ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ। ਅਸੀਂ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੇ ਨਤੀਜੇ ਭੁਗਤ ਰਹੇ ਹਾਂ।
ਹਰਿਆਣਾ ਨੇ ਹਮੇਸ਼ਾ ਨਿਰਧਾਰਤ ਸੀਮਾ ਤੋਂ ਵੱਧ ਪਾਣੀ ਲਿਆ ਹੈ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ- ਅਸੀਂ ਕਿਸੇ ਦੇ ਹੱਕ ਨਹੀਂ ਖੋਹ ਰਹੇ। ਪੰਜਾਬ ਨੇ 2015 ਤੋਂ 2025 ਤੱਕ ਦੇ ਪਾਣੀ ਦੀ ਵਰਤੋਂ ਦੇ ਅੰਕੜੇ ਦਿੱਤੇ ਹਨ। ਸਾਡੀਆਂ ਇਨ੍ਹਾਂ ਹੀ ਗੱਲਾਂ ਨੇ ਉਨ੍ਹਾਂ ਦੀਆਂ ਆਦਤਾਂ ਵਿਗਾੜ ਦਿੱਤੀਆਂ ਹਨ। ਹਰਿਆਣਾ ਨੇ ਹਮੇਸ਼ਾ ਨਿਰਧਾਰਤ ਸੀਮਾ ਤੋਂ ਵੱਧ ਪਾਣੀ ਦੀ ਵਰਤੋਂ ਕੀਤੀ ਹੈ।