ਚੰਡੀਗੜ੍ਹ: ਲਹਿੰਬਰ ਹੁਸੈਨਪੁਰੀ ਇਨ੍ਹੀਂ ਦਿਨੀਂ ਘਰੇਲੂ ਵਿਵਾਦ ਕਾਰਨ ਸੁਰਖ਼ੀਆਂ ’ਚ ਬਣੇ ਹੋਏ ਸਨ, ਪਰ ਮਹਿਲਾ ਕਮਿਸ਼ਨ ਦੀ ਪਹਿਲ ਨਾਲ ਹੁਣ ਪਰਿਵਾਰ ਮੁੜ ਇਕ ਹੋ ਗਿਆ ਹੈ।
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੁਨੀਸ਼ਾ ਗੁਲਾਟੀ ਨੇ ਲਹਿੰਬਰ ਹੁਸੈਨਪੁਰੀ ਦੇ ਪਰਿਵਾਰ ਦੀਆਂ ਤਸਵੀਰਾਂ ਸਾਂਝੀ ਕਰਦਿਆਂ ਲਿਖਿਆ, ‘ਅੱਜ ਮੇਰਾ ਦਿਲ ਬਹੁਤ ਖੁਸ਼ ਹੈ। ਜਦੋਂ ਵੀ ਰਿਸ਼ਤਿਆਂ ਨੂੰ ਜੋੜਨ ਦੀ ਗੱਲ ਹੁੰਦੀ ਹੈ ਤਾਂ ਮੈਨੂੰ ਬਹੁਤ ਖੁਸ਼ੀ ਹੁੰਦੀ ਹੈ ਕਿ ਮੈਂ ਰਿਸ਼ਤਿਆਂ ਨੂੰ ਜੋੜਨ ਦਾ ਇੱਕ ਚੰਗਾ ਜ਼ਰੀਆ ਬਣੀ ਹਾਂ। ਮੈਨੂੰ ਤੁਹਾਡੇ ਸਾਰਿਆਂ ਨਾਲ ਇਹ ਗੱਲ ਸਾਂਝੀ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਲਹਿੰਬਰ ਅਤੇ ਉਨ੍ਹਾਂ ਦੀ ਪਤਨੀ ਦੀ ਅੱਜ ਕਮਿਸ਼ਨ ਵਲੋਂ ਸੁਲ੍ਹਾ-ਸਫਾਈ ਕਰਵਾ ਦਿੱਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਦੇ ਪਰਿਵਾਰ ‘ਚ ਰਿਸ਼ਤੇਦਾਰਾਂ ਦੀ ਦਖਲ ਨੂੰ ਦੇਖਦੇ ਹੋਏ ਦੋਵਾਂ ਨੂੰ ਰਿਸ਼ਤੇਦਾਰਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਵਾਹਿਗੁਰੂ ਹਰ ਇਹ ਪਰਿਵਾਰ ਨੂੰ ਹੱਸਦਾ-ਖੇਡਦਾ ਰੱਖੇ। ਮੇਰੀਆਂ ਦੁਆਵਾਂ ਤੁਹਾਡੇ ਦੋਵਾਂ ਨਾਲ ਹਨ।’
ਦੱਸ ਦਈਏ ਕਿ ਲਹਿੰਬਰ ਹੁਸੈਨਪੁਰੀ ਦੀ ਪਤਨੀ ਨੇ ਕੁੱਟਮਾਰ ਦੋਸ਼ ਲਾਏ। ਉਨ੍ਹਾਂ ਕਿਹਾ ਸੀ ਕਿ ਲਹਿੰਬਰ ਵਲੋਂ ਬੱਚਿਆਂ ਦੇ ਨਾਲ ਉਨ੍ਹਾਂ ਦੀ ਭੈਣ ਨਾਲ ਵੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਸਾਰਾ ਪਰਿਵਾਰ ਦਿਓਲ ਨਗਰ ਵਿੱਚ ਘਰੋਂ ਰੋਂਦਾ ਹੋਇਆ ਗਲੀ ਵਿੱਚ ਆ ਗਿਆ। ਹੰਗਾਮੇ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ।