ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ‘ਚ ਵਾਧੇ ਸਬੰਧੀ ਪੱਤਰ ਜਾਰੀ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੱਲ੍ਹ ਐਲਾਨੇ ਗਏ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 11 ਫੀਸਦੀ ਦੇ ਵਾਧੇ ਦਾ ਸਰਕਾਰੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਮੁਲਾਜ਼ਮਾਂ ਨੂੰ ਨਵੰਬਰ ਮਹੀਨੇ ਦੀ ਤਨਖਾਹ ਵਧੇ ਹੋਏ ਭੱਤੇ ਨਾਲ ਮਿਲੇਗੀ। ਬੀਤੇ ਦਿਨੀਂ ਮੁੱਖ ਮੰਤਰੀ ਨੇ ਇਸ ਸਬੰਧੀ ਐਲਾਨ ਕਰਦਿਆਂ ਕਿਹਾ ਸੀ ਕਿ ਇਸ ਫੈਸਲੇ ਨਾਲ ਸੂਬਾ ਸਰਕਾਰ ‘ਤੇ ਹਰ ਮਹੀਨੇ 440 ਕਰੋੜ ਰੁਪਏ ਵਾਧੂ ਬੋਝ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਸੀ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਹਨਾਂ ਨੇ ਮੁਲਾਜ਼ਮਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇਣ ਸਬੰਧੀ ਉਨ੍ਹਾਂ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

- Advertisement -

Share this Article
Leave a comment