ਕੇਜਰੀਵਾਲ ਖਿਲਾਫ ਐਲਜੀ ਨੇ ਕੀਤੀ NIA ਖਿਲਾਫ ਜਾਂਚ ਦੀ ਸਿਫਾਰਿਸ਼, ਵੱਖਵਾਦੀ ਸੰਗਠਨ ਤੋਂ ਪੈਸਾ ਲੈਣ ਦੇ ਦੋਸ਼

Global Team
2 Min Read

ਨਵੀਂ ਦਿੱਲੀ: ਦਿੱਲੀ ਦੇ ਉਪ ਰਾਜਪਾਲ ਵੀ.ਕੇ.ਸਕਸੈਨਾ ਨੇ  ‘ਸਿੱਖਸ ਫਾਰ ਜਸਟਿਸ’ ਤੋਂ ਸਿਆਸੀ ਫੰਡ ਪ੍ਰਾਪਤ ਕਰਨ ਦੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਐਨ.ਆਈ.ਏ ਜਾਂਚ ਦੀ ਸਿਫ਼ਾਰਸ਼ ਕੀਤੀ ਹੈ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਦੇ ਅਨੁਸਾਰ, ਲੈਫਟੀਨੈਂਟ ਗਵਰਨਰ ਨੂੰ ਸ਼ਿਕਾਇਤ ਮਿਲੀ ਸੀ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਦੇਵੇਂਦਰ ਪਾਲ ਭੁੱਲਰ ਦੀ ਰਿਹਾਈ ‘ਚ ਮਦਦ  ਕਰਨ ਅਤੇ ਕੱਟੜਪੰਥੀ ਸਮੂਹਾਂ ਨੂੰ ਵਧਾਵਾਂ ਦੇਣ ਲਈ ਵੱਡੀ ਰਕਮ ਪ੍ਰਾਪਤ ਕੀਤੀ ਸੀ।

ਦੋਸ਼ ਹਨ ਕਿ ਆਮ ਆਦਮੀ ਪਾਰਟੀ ਨੂੰ ਕੱਟੜਪੰਥੀ  ਸਮੂਹਾਂ ਤੋਂ 16 ਮਿਲੀਅਨ ਡਾਲਰ ਮਿਲੇ ਸਨ। ਐੱਲ.ਜੀ.ਵੀ.ਕੇ ਸਕਸੈਨਾ ਨੇ ਸ਼ਿਕਾਇਤ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੇ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਲਈ ਦਬਾਅ ਪਾਉਣ ਅਤੇ ਕੱਟੜਪੰਥੀ ਭਾਵਨਾਵਾਂ ਨੂੰ ਵਧਾਵਾ ਦੇਣ ਤੇ ਉਹਨਾਂ ਸਮੂਹਾਂ ਤੋਂ 16 ਮਿਲੀਅਨ ਡਾਲਰ ਲਏ ਸਨ।

ਲੈਫਟੀਨੈਂਟ ਗਵਰਨਰ ਵੀ.ਕੇ ਸਕਸੈਨਾ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖੇ ਪੱਤਰ ‘ਚ ਕਿਹਾ ਹੈ ਕਿ ਕਿਉਂਕਿ ਦੋਸ਼ ਸਿੱਧੇ ਮੁੱਖ ਮੰਤਰੀ ‘ਤੇ ਹਨ। ਇਹ ਦੋਸ਼ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨ ਤੋਂ ਇੱਕ ਸਿਆਸੀ ਪਾਰਟੀ ਨੂੰ ਲੱਖਾਂ ਡਾਲਰ ਦੀ ਕਥਿਤ ਫੰਡਿੰਗ ਨਾਲ ਸਬੰਧਤ ਹਨ। ਅਜਿਹੀ ਸਥਿਤੀ ਵਿੱਚ, ਸ਼ਿਕਾਇਤਕਰਤਾ ਦੁਆਰਾ ਪੇਸ਼ ਕੀਤੇ ਗਏ ਇਲੈਕਟ੍ਰਾਨਿਕ ਉਪਕਰਨਾਂ ਦੀ ਫੋਰੈਂਸਿਕ ਜਾਂਚ ਕਰਵਾਉਣ ਦੀ ਜ਼ਰੂਰਤ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment