ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ: ਪੁਲਿਸ ਮੁਲਾਜ਼ਮ ਪੋਲੀਗ੍ਰਾਫ ਟੈਸਟ ਤੋਂ ਹਟੇ

Global Team
2 Min Read

ਚੰਡੀਗੜ੍ਹ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿਚ ਇੱਕ ਹੋਰ ਵੱਡਾ ਮੋੜ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਜਿਨ੍ਹਾਂ ਪੁਲਿਸ ਅਧਿਕਾਰੀਆਂ ਨੇ ਪੋਲੀਗ੍ਰਾਫ (Lie Detector) ਟੈਸਟ ਲਈ ਆਪਣੀ ਸਹਿਮਤੀ ਦਿੱਤੀ ਸੀ, ਹੁਣ ਉਹ ਆਪਣੇ ਪਿਛਲੇ ਫੈਸਲੇ ਤੋਂ ਮੁੱਕਰ ਗਏ ਹਨ।

ਪੁਲਿਸ ਮੁਲਾਜ਼ਮਾਂ ਵੱਲੋਂ ਮੁਹਾਲੀ ਦੀ ਅਦਾਲਤ ਵਿੱਚ ਅਰਜ਼ੀ ਦੇ ਕੇ ਦੱਸਿਆ ਗਿਆ ਕਿ ਉਨ੍ਹਾਂ ਉੱਤੇ ਉੱਚ ਅਧਿਕਾਰੀਆਂ ਵੱਲੋਂ ਦਬਾਅ ਬਣਾਇਆ ਗਿਆ ਸੀ, ਜਿਸ ਕਾਰਨ ਉਨ੍ਹਾਂ ਨੇ ਪੋਲੀਗ੍ਰਾਫ ਟੈਸਟ ਲਈ ਹਾਮੀ ਭਰੀ ਸੀ। ਹੁਣ ਜਦੋਂ ਕਿ ਉਹਨਾਂ ਨੇ ਦਬਾਅ ਦੀ ਗੰਭੀਰਤਾ ਨੂੰ ਮਹਿਸੂਸ ਕੀਤਾ, ਉਹ ਆਪਣੀ ਸਹਿਮਤੀ ਵਾਪਸ ਲੈ ਰਹੇ ਹਨ।

ਇਸ ਅਰਜ਼ੀ ਨੂੰ ਮੰਨਦੇ ਹੋਏ ਅਦਾਲਤ ਨੇ ਤੁਰੰਤ ਪੋਲੀਗ੍ਰਾਫ ਟੈਸਟ ‘ਤੇ ਰੋਕ ਲਾ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਅੱਜ ਹੋਣੀ ਹੈ, ਜਿਸ ਵਿੱਚ ਪੁਲਿਸ ਅਧਿਕਾਰੀ ਅਦਾਲਤ ਵਿੱਚ ਪੇਸ਼ ਹੋਣਗੇ ਅਤੇ ਮਾਮਲੇ ਨਾਲ ਸਬੰਧਤ ਸਾਰੇ ਸਬੂਤ ਅਤੇ ਦਸਤਾਵੇਜ਼ ਪੇਸ਼ ਕਰਨਗੇ।

ਇਹ ਮਾਮਲਾ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਐਸਆਈਟੀ  ਵੱਲੋਂ ਜਾਂਚਿਆ ਜਾ ਰਿਹਾ ਹੈ। ਅਜਿਹੀ ਸੰਵેਦਨਸ਼ੀਲ ਸਥਿਤੀ ਵਿੱਚ ਅਦਾਲਤ ਵੱਲੋਂ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਆਸਾਰ ਨਹੀਂ ਹਨ।

ਪੰਜ ਪੁਲਿਸ ਮੁਲਾਜ਼ਮਾਂ ਦੀ ਵਕਾਲਤ ਕਰ ਰਹੇ ਸੁਲਤਾਨ ਸਿੰਘ ਸੰਘਾ ਨੇ ਵਧੀਕ ਜ਼ਿਲ੍ਹਾ ਜੱਜ ਸਾਹਮਣੇ ਪਟੀਸ਼ਨ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਉੱਚ ਅਧਿਕਾਰੀਆਂ ਦੇ ਦਬਾਅ ਹੇਠ ਅਜਿਹਾ ਕਰਨ ਲਈ ਮਜਬੂਰ ਹੋਏ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment