ਲੈਫਟੀਨੈਂਟ ਜਨਰਲ ਅਨਿਲ ਚੌਹਾਨ ਚੀਫ ਆਫ ਡਿਫੈਂਸ ਸਟਾਫ ਨਿਯੁਕਤ

Rajneet Kaur
1 Min Read

ਨਵੀਂ ਦਿੱਲੀ: ਲੈਫਟੀਨੈਂਟ ਜਨਰਲ (ਸੇਵਾਮੁਕਤ) ਅਨਿਲ ਚੌਹਾਨ ਨੂੰ ਅੱਜ ਨਵਾਂ ਚੀਫ ਆਫ ਡਿਫੈਂਸ ਸਟਾਫ ਨਿਯੁਕਤ ਕੀਤਾ ਗਿਆ ਹੈ। ਰੱਖਿਆ ਮੰਤਰਾਲੇ ਵੱਲੋਂ ਜਾਰੀ ਸੂਚਨਾ ਅਨੁਸਾਰ ਉਹ ਭਾਰਤ ਸਰਕਾਰ ਦੇ ਸੈਨਿਕ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਵਜੋਂ ਵੀ ਕੰਮ ਕਰਨਗੇ।

ਦਸ ਦਈਏ ਕਿ  ਸਾਬਕਾ ਸੀਡੀਸੀ ਜਨਰਲ ਬਿਪਿਨ ਰਾਵਤ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਤੋਂ ਬਾਅਦ ਦੇਸ਼ ਦਾ ਇਹ ਫੌਜੀ ਅਹੁਦਾ 9 ਮਹੀਨਿਆਂ ਤੋਂ ਖਾਲੀ ਸੀ। ਜਿਸ ਦੀ ਜ਼ਿੰਮੇਵਾਰੀ ਹੁਣ ਸੇਵਾਮੁਕਤ ਲੈਫਟੀਨੈਂਟ ਜਨਰਲ ਅਨਿਲ ਚੌਹਾਨ ਨੂੰ ਸੌਂਪੀ ਗਈ ਹੈ।

ਲਗਪਗ 40 ਸਾਲਾਂ ਤੋਂ ਵੱਧ ਦੇ ਆਪਣੇ ਕਰੀਅਰ ਦੌਰਾਨ ਲੈਫਟੀਨੈਂਟ ਜਨਰਲ ਅਨਿਲ ਚੌਹਾਨ ਨੇ ਕਈ ਕਮਾਂਡਾਂ, ਸਟਾਫ਼ ਅਤੇ ਅਹਿਮ ਅਹੁਦਿਆਂ ’ਤੇ ਕੰਮ ਕੀਤਾ ਹੈ ਅਤੇ ਉਨ੍ਹਾਂ ਨੂੰ ਜੰਮੂ ਕਸ਼ਮੀਰ ਤੇ ਭਾਰਤ ਦੇ ਉਤਰ-ਪੂਰਬ ਖੇਤਰ ਵਿੱਚ ਅੱਤਵਾਦ ਵਿਰੋਧੀ ਆਪਰੇਸ਼ਨਾਂ ਦਾ ਕਾਫ਼ੀ ਤਜਰਬਾ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment