ਕੀ ਹੁਣ ਭਾਰਤ ਵਾਂਗ ਕੈਨੇਡਾ ਵੀ ਵੀਜ਼ਾ ਸੇਵਾਵਾਂ ਦੀ ਮੁਅੱਤਲੀ ਬਾਰੇ ਸੋਚ ਰਿਹੈ? ਜਾਣੋ ਕੀ ਕਿਹਾ ਟਰੂਡੋ ਨੇ

Rajneet Kaur
3 Min Read

ਨਿਊਜ਼ ਡੈਸਕ: ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਵਧਦਾ ਜਾ ਰਿਹਾ ਹੈ। ਕੈਨੇਡਾ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ‘ਤੇ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਦੋਸ਼ ਲਗਾਇਆ ਸੀ। ਜਿਸ ਤੋਂ ਬਾਅਦ ਭਾਰਤ ਨੇ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ।ਪਰ ਜਦੋਂ ਟਰੂਡੋ ਤੋਂ ਇਹ ਸਵਾਲ ਪੁੱਛਿਆ ਗਿਆ ਕਿ ਉਨ੍ਹਾਂ ਦੀ ਸਰਕਾਰ ਭਾਰਤ ਸਰਕਾਰ ਵਾਂਗ ਵੀਜ਼ਾ ਸੇਵਾਵਾਂ ਰੋਕੇਗੀ ਜਾਂ ਨਹੀਂ ਤਾਂ ਉਨ੍ਹਾਂ ਨੇ ਇਸਦਾ ਕੋਈ ਵੀ ਜਵਾਬ ਨਹੀਂ ਦਿੱਤਾ।ਇਸ ਪ੍ਰਸ਼ਨ ਨੂੰ ਉਨ੍ਹਾਂ ਨੇ ਟਾਲ ਦਿਤਾ ਹੈ।

ਦਸ ਦਈਏ ਕਿ ਨਿੱਝਰ ਦੀ 18 ਜੂਨ ਨੂੰ ਸਰੀ ‘ਚ ਹੱਤਿਆ ਕਰ ਦਿੱਤੀ ਗਈ ਸੀ। ਉਹ ਕਈ ਸਾਲਾਂ ਤੋਂ ਭਾਰਤ ਵਿਚ ਵਾਂਟੇਡ ਸੀ। ਨਿਊਯੌਰਕ ਵਿੱਚ ਟਰੂਡੋ ਨੇ   ਵੀਜ਼ਾ ਪ੍ਰੋਸੈਸਿੰਗ ਬਾਰੇ ਸਵਾਲਾਂ ਨੂੰ ਟਾਲ ਦਿੱਤਾ ਅਤੇ ਮਾਮਲੇ ਦੀ ਤਹਿ ਤੱਕ ਜਾਣ ਲਈ ਭਾਰਤ ਸਰਕਾਰ ਨੂੰ ਹੋਰ ਕੰਮ ਕਰਨ ਦੀ ਆਪਣੀ ਮੰਗ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਸਰਕਾਰ ਨੂੰ ਸਾਡੇ ਨਾਲ ਕੰਮ ਕਰਨ, ਇਨ੍ਹਾਂ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਨਿਆਂ ਨੂੰ ਆਪਣਾ ਕੰਮ ਕਰਨ ਦੇਣ ਦੀ ਮੰਗ ਕਰਦੇ ਹਾਂ।

ਕੈਨੇਡੀਅਨ ਹਾਈ ਕਮੀਸ਼ਨ ਨੇ ਕਿਹਾ ਕਿ ਉਨ੍ਹਾਂ ਨੇ  ਭਾਰਤ ‘ਚ ਸਥਿਤ ਆਪਣੇ ਕਮੀਸ਼ਨ ਅਤੇ ਕਾਂਸਲੇਟਾਂ ਵਿਚ ਆਰਜ਼ੀ ਤੌਰ ‘ਤੇ ਸਟਾਫ਼ ਦੀ ਗਿਣਤੀ ਘਟਾ ਰਹੇ ਹਨ, ਕਿਉਂਕਿ ਕੁਝ ਡਿਪਲੋਮੈਟਾਂ ਨੂੰ ਸੋਸ਼ਲ ਮੀਡੀਆ ‘ਤੇ ਧਮਕੀਆਂ ਮਿਲੀਆਂ ਹਨ। ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਹਾਊਸ ਔਫ਼ ਕੌਮਨਜ਼ ਵਿੱਚ ਜੋ ਦੋਸ਼ ਲਾਏ ਸਨ, ਉਹ ਭਾਰਤ ਨੂੰ ਭੜਕਾਉਣ ਜਾਂ ਸਮੱਸਿਆਵਾਂ ਪੈਦਾ ਕਰਨ ਲਈ ਨਹੀਂ ਸਗੋਂ ਕੈਨੇਡੀਅਨ ਕਦਰਾਂ-ਕੀਮਤਾਂ ਦੀ ਰਾਖੀ ਲਈ ਸਨ।

ਜ਼ਿਕਰਯੋਗ ਹੈ ਕਿ ਜਦੋਂ ਟਰੂਡੋ ਨੂੰ ਪੁੱਛਿਆ ਗਿਆ ਕਿ   ਕੀ ਉਨ੍ਹਾਂ ਨੂੰ ਦੋਸ਼ ਲਗਾਉਣ ‘ਤੇ ਪਛਤਾਵਾ ਹੈ ਤਾਂ  ਉਨ੍ਹਾਂ ਕਿਹਾ  ਕਿ ਇਹ ਮੰਨਣ ਦੇ ਭਰੋਸੇਯੋਗ ਕਾਰਨ ਹਨ ਕਿ ਕੈਨੇਡਾ ਦੀ ਧਰਤੀ ‘ਤੇ ਇੱਕ ਕੈਨੇਡੀਅਨ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਿਲ ਸਨ।

- Advertisement -

ਦਸਣਾ ਬਣਦਾ ਹੈ ਕਿ ਮੋਦੀ ਸਰਕਾਰ ਨੇ  ਕੈਨੇਡਾ ‘ਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਖਾਸ ਕਰਕੇ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਸੀ। ਜਿਸ ਵਿਚ ਕਿਹਾ ਗਿਆ ਹੈ ਕਿ ਕੈਨੇਡਾ ਵਿਚ ਵਧਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਅਤੇ ਰਾਜਨੀਤਿਕ ਤੌਰ ‘ਤੇ ਸਮਰਥਨ ਪ੍ਰਾਪਤ ਨਫ਼ਰਤੀ ਅਪਰਾਧਾਂ ਅਤੇ ਹਿੰਸਾ ਦੇ ਮੱਦੇਨਜ਼ਰ, ਉਥੇ ਮੌਜੂਦ ਭਾਰਤੀ ਨਾਗਰਿਕਾਂ ਨੂੰ ਬਹੁਤ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾਂਦੀ ਹੈ। ਜਿਸ ਤੋਂ ਬਾਅਦ ਕੈਨੇਡੀਅਨ ਸਰਕਾਰ ਨੇ  ਆਪਣੇ ਨਾਗਰਿਕਾਂ ਨੂੰ ਦੇਸ਼ ਦੇ ਕੁਝ ਹਿੱਸਿਆਂ ਦਾ ਦੌਰਾ ਕਰਨ ਸਮੇਂ ਸਾਵਧਾਨੀ ਵਰਤਣ ਦੀ ਭਾਰਤ ਦੀ ਐਡਵਾਇਜ਼ਰੀ ਨੂੰ ਰੱਦ ਕਰ ਦਿੱਤਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਕੈਨੇਡਾ ਇੱਕ ਸੁਰੱਖਿਅਤ ਦੇਸ਼ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment