ਚੰਡੀਗੜ੍ਹ: ਪੰਜਾਬ ਦੇ ਸ੍ਰੀ ਫਤਿਹਗੜ੍ਹ ਸਾਹਿਬ ‘ਚ ਸ਼ਰਾਬ ਦੇ ਠੇਕੇ 3 ਦਿਨਾਂ ਲਈ ਬੰਦ ਰਹਿਣਗੇ। ਛੋਟੇ ਸਾਹਿਬਜ਼ਾਦਿਆਂ ਬਾਬਾ ਫਤਹਿ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਸ਼ੁਰੂ ਹੋ ਰਿਹਾ ਹੈ। ਪੰਜਾਬ ਸਰਕਾਰ ਨੇ 28 ਦਸੰਬਰ ਤੱਕ ਚੱਲਣ ਵਾਲੇ ਇਸ ਸ਼ਹੀਦੀ ਸਮਾਗਮ ਦੌਰਾਨ ਮਾਹੌਲ ਨੂੰ ਪਵਿੱਤਰ ਰੱਖਣ ਦਾ ਫੈਸਲਾ ਲਿਆ ਹੈ। ਇਸ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਵਰੂਪ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਦਾਇਰੇ ਵਿੱਚ ਪੈਂਦੇ ਸਾਰੇ ਸ਼ਰਾਬ ਦੇ ਠੇਕੇ ਬੰਦ ਰਹਿਣਗੇ।
25 ਦਸੰਬਰ ਤੋਂ 27 ਦਸੰਬਰ 2024 ਦਰਮਿਆਨ ਰਾਤ 12:00 ਵਜੇ ਤੱਕ ਕੋਈ ਵੀ ਠੇਕੇ ਨਹੀਂ ਖੋਲ੍ਹੇ ਜਾਣਗੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਬੰਧਤ ਥਾਣਿਆਂ, ਨਗਰ ਕੌਂਸਲਾਂ, ਐਸ.ਡੀ.ਐਮਜ਼ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।