ਲਾਕਡਾਊਨ : ਆਮ ਜਨਤਾ ਲਈ ਵੱਡੀ ਰਾਹਤ, ਰਸੋਈ ਗੈਸ ਸਿਲੰਡਰ ਹੋਇਆ ਇੰਨੇ ਰੁਪਏ ਸਸਤਾ 

TeamGlobalPunjab
2 Min Read

ਨਵੀਂ ਦਿੱਲੀ : ਕੋਰੋਨਾਵਾਇਰਸ ਕਾਰਨ ਅੰਤਰਰਾਸ਼ਟਰੀ ਪੱਧਰ ‘ਤੇ ਚੱਲ ਰਹੀ ਮੰਦੀ ਦੇ ਕਾਰਨ ਆਮ ਆਦਮੀ ਬਹੁਤ ਮੁਸੀਬਤ ਵਿੱਚ ਹੈ। ਇਸ ਵਿੱਚ ਹੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟਿਡ ਨੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕਟੌਤੀ ਕਰਕੇ ਆਮ ਵਿਅਕਤੀ ਨੂੰ ਕੁਝ ਰਾਹਤ ਦਿੱਤੀ ਹੈ। ਕੰਪਨੀ ਨੇ ਰਾਜਧਾਨੀ ਦਿੱਲੀ ਵਿੱਚ ਬਿਨ੍ਹਾਂ ਸਬਸਿਡੀ ਵਾਲੇ ਗੈਸ ਸੈਲੰਡਰ (14.2) ‘ਤੇ 61 ਰੁਪਏ ਪ੍ਰਤੀ ਸਿਲੰਡਰ ਦੀ ਕਟੌਤੀ ਕੀਤੀ ਹੈ। ਇਸ ਤੋਂ ਬਾਅਦ ਹੁਣ ਰਸੌਈ ਗੈਸ ਦੀ ਕੀਮਤ 744 ਰੁਪਏ ਹੋ ਗਈ ਹੈ। ਪਹਿਲਾਂ ਇਹ ਕੀਮਤ 805.50 ਰੁਪਏ ਸੀ। ਕੋਲਕਾਤਾ ਵਿੱਚ ਇਸ ਦੀ ਕੀਮਤ 744.50 ਰੁਪਏ, ਮੁੰਬਈ ਵਿੱਚ 714.50 ਰੁਪਏ ਅਤੇ ਚੇਨੱਈ ਵਿੱਚ 761.50 ਰੁਪਏ ਹੋ ਗਈ ਹੈ।

ਸਿਲੰਡਰ ਦੀਆਂ ਨਵੀਂ ਕਿਮਤਾਂ 1 ਅਪ੍ਰੈਲ ਯਾਨੀ ਅੱਜ ਤੋਂ ਲਾਗੂ ਕਰ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਮੌਜੂਦਾ ਸਮੇਂ ਵਿੱਚ ਸਰਕਾਰ ਵੱਲੋਂ ਇੱਕ ਸਾਲ ਵਿੱਚ ਹਰ ਘਰ ਨੂੰ 14.2 ਕਿਲੋਗ੍ਰਾਮ ਦੇ 12 ਸਿਲੰਡਰਾਂ ‘ਤੇ ਸਬਸਿਡੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਕਟੌਤੀ ਕੀਤੀ ਹੈ। ਰਾਜਧਾਨੀ ਦਿੱਲੀ ਵਿੱਚ 19 ਕਿਲੋਗ੍ਰਾਮ ਵਾਲਾ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 96 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਇਸ ਸਿਲੰਡਰ ਦੀ ਕੀਮਤ 1381.50 ਰੁਪਏ ਸੀ ਜੋ ਹੁਣ ਘੱਟ ਕੇ 1285.50 ਰੁਪਏ ਹੋ ਗਈ ਹੈ। ਕੋਲਕਾਤਾ ਵਿੱਚ ਸਿਲੰਡਰ ਦੀ ਕੀਮਤ 1348.50 ਰੁਪਏ, ਮੁੰਬਈ ਵਿੱਚ 1234.50 ਰੁਪਏ ਤੇ ਚੇਨੱਈ ਵਿੱਚ 1402 ਰੁਪਏ ਹੋ ਗਈ ਹੈ।

ਦੱਸ ਦਈਏ ਕਿ ਜਾਨਲੇਵਾ ਕੋਰੋਨਾਵਾਇਰਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 14 ਅਪ੍ਰੈਲ ਤੱਕ ਪੂਰੇ ਦੇਸ਼ ਵਿੱਚ ਮੁਕੰਮਲ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਵਿੱਚ ਸਾਰਾ ਕੰਮਕਾਜ ਠੱਪ ਪਿਆ ਹੈ ਤੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਲਈ ਕਿਹਾ ਗਿਆ ਹੈ। ਦੇਸ਼ ਵਿੱਚ ਹੁਣ ਤੱਕ ਕੋਰੋਨਾਵਾਇਰਸ ਦੇ 1400 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿੱਚੋਂ 40 ਲੋਕਾਂ ਦੀ ਮੌਤ ਹੋ ਗਈ ਹੈ।


Share this Article
Leave a comment