ਲਾਕਡਾਊਨ : ਬਾਲੀਵੁੱਡ ਕਿੰਗ ਖਾਨ ਦਾ ਕੋਰੋਨਾ ਮਹਾਂਮਾਰੀ ਨਾਲ ਪ੍ਰਭਾਵਿਤ ਮਜ਼ਦੂਰਾਂ ਲਈ ਵੱਡਾ ਐਲਾਨ

TeamGlobalPunjab
2 Min Read
ਮੁੰਬਈ : ਕੋਰੋਨਾਵਾਇਰਸ ਦੇ ਕਹਿਰ ਨੂੰ ਅੱਗੇ ਵਧਣ ਤੋਂ ਰੋਕਣ ਲਈ ਦੇਸ਼ ਵਿੱਚ ਪ੍ਰਧਾਨ ਮੰਤਰੀ ਮੋਦੀ ਵੱਲੋਂ 14 ਅਪ੍ਰੈਲ ਤੱਕ 21 ਦਿਨਾਂ ਦੇ ਮੁਕੰਮਲ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਜਿਸ ਦੌਰਾਨ ਦੇਸ਼ ਭਰ ਵਿੱਚ ਸਾਰਾ ਕੰਮ ਕਾਜ ਪੂਰੀ ਤਰ੍ਹਾਂ ਬੰਦ ਪਿਆ ਹੈ। ਇਸ ਸਥਿਤੀ ਵਿੱਚ ਗਰੀਬ ਮਜ਼ਦੂਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿੱਚ ਦੇਸ਼ ਦੀਆਂ ਕਈ ਨਾਮਵਰ ਹਸਤੀਆਂ, ਕਲਾਕਾਰ ਤੇ ਫਿਲਮੀ ਸ਼ਿਤਾਰੇ ਗਰੀਬ ਮਜ਼ਦੂਰਾਂ ਦੀ ਮਦਦ ਲਈ ਅੱਗੇ ਆ ਰਹੇ ਹਨ।

ਇਸ ਵਿੱਚ ਹੀ ਹੁਣ ਬਾਲੀਵੁੱਡ ਦੇ ਕਿੰਗ ਖਾਨ ਯਾਨੀ ਸ਼ਾਹਰੁਖ ਖਾਨ ਕੋਰੋਨਾਵਾਇਰਸ ਮਹਾਂਮਾਰੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਕਿੰਗ ਖਾਨ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇਸ ਦੀ ਜਾਣਕਾਰੀ ਦਿੱਤੀ ਹੈ। ਸ਼ਾਹਰੁਖ ਖਾਨ ਨੇ ਆਪਣੇ ਟਵੀਟ ਰਾਹੀ ਪੀ.ਐੱਮ.ਕੇਅਰਜ਼ ਫੰਡ, ਮਹਾਂਰਾਸ਼ਟਰ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਆਰਥਿਕ ਮਦਦ ਦੇਣ, ਪਰਸਨਲ ਪ੍ਰੋਟੇਕਟਿਵ ਕਿੱਟ ਤੇ ਇੱਕ ਮਹੀਨੇ ਤੱਕ ਮੁੰਬਈ ਦੇ 5500 ਪਰਿਵਾਰਾਂ ਨੂੰ ਜ਼ਰੂਰਤ ਦਾ ਸਮਾਨ ਤੇ ਮਜ਼ਦੂਰਾਂ ਨੂੰ ਖਾਣਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਕੋਰੋਨਾਵਾਇਰਸ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦਾ ਵੀ ਫੈਸਲਾ ਲਿਆ ਹੈ।

- Advertisement -

ਇਸ ਤੋਂ ਕੁਝ ਦਿਨ ਪਹਿਲਾਂ ਬਾਲੀਵੁੱਡ ਕਲਾਕਾਰ ਮੀਕਾ ਸਿੰਘ ਵੀ ਲਾਕਡਾਊਨ ਨਾਲ ਪ੍ਰਭਾਵਿਤ ਤੇ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਏ ਸਨ। ਉਨ੍ਹਾਂ ਵੱਲੋਂ ਮੁੰਬਈ ਦੇ ਮਜ਼ਦੂਰ ਤੇ ਲੋੜਵੰਦ ਲੋਕਾਂ ਦੇ ਘਰ-ਘਰ ਰਾਸ਼ਨ ਪਹੁੰਚਾ ਕੇ ਉਨ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ। ਜਿਸ ਦੀ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸ਼ੇਅਰ ਕੀਤੀ ਸੀ।

ਜ਼ਿਕਰਯੋਗ ਹੈ ਕਿ ਕਾਮੇਡੀਅਨ ਕਪਿਲ ਸ਼ਰਮਾ ਵੱਲੋਂ ਪੀ.ਐੱਮ.ਕੇਅਰਜ਼ ਫੰਡ ਵਿੱਚ 50 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ। ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ, ਰਿਤਿਕ ਰੌਸ਼ਨ, ਅਨੁਪਮ ਖੇਰ, ਵਰੁਣ ਧਵਨ, ਅਨੁਸ਼ਕਾ ਸ਼ਰਮਾ ਤੇ ਹੋਰ ਵੀ ਬਹੁਤ ਸਾਰੇ ਵੱਡੇ ਇੰਡਸਟੀਰੀਲਿਸਟਾਂ ਕੋਰੋਨਾਵਾਇਰਸ ਮਹਾਂਮਾਰੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।

Share this Article
Leave a comment