ਪ੍ਰਧਾਨ ਮੰਤਰੀ ਮੋਦੀ ਨੇ 3 ਮਈ ਤੱਕ ਲਾਕਡਾਊਨ ਵਧਾਉਣ ਦਾ ਕੀਤਾ ਐਲਾਨ

TeamGlobalPunjab
1 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਸਵੇਰੇ 10 ਵਜੇ ਦੇਸ਼ ਵਾਸੀਆਂ ਦੇ ਨਾਂ ਆਪਣਏ ਸੰਬੋਧਨ ‘ਚ 3 ਮਈ ਤਕ ਭਾਰਤ ‘ਚ ਲਾਕਡਾਊਨ ਵਧਾਉਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ 20 ਅਪ੍ਰੈਲ ਤੋਂ ਬਾਅਦ ਦੇਸ਼ ਦੇ ਜਿਨ੍ਹਾਂ ਇਲਾਕਿਆਂ ਵਿੱਚ ਕੋਰੋਨਾ ਦੇ ਮਾਮਲੇ ਘੱਟ ਆਉਂਦੇ ਹਨ ਤੇ ਜਿੱਥੋਂ ਦੇ ਲੋਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਂਦੀ ਹੈ, ਉੱਥੇ ਕੁਝ ਸੀਮਤ ਛੋਟਾਂ ਦਿੱਤੀਆਂ ਜਾਣਗੀਆਂ।

ਪ੍ਰਧਾਨਮੰਤਰੀ ਮੋਦੀ ਨੇ ਘਰ ਵਿੱਚ ਬਜ਼ੁਰਗਾਂ ਦਾ ਖਾਸ ਧਿਆਨ ਰੱਖਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਮਾਜਕ ਦੂਰੀ ਦਾ ਵੀ ਖ਼ਿਆਲ ਰੱਖਣਾ ਸਭ ਤੋਂ ਜ਼ਰੂਰੀ ਹੈ ਇਸ ਦੇ ਨਾਲ ਹੀ ਮਾਸਕ ਨਾਲ ਮੂੰਹ ਢੱਕ ਕੇ ਰਖਣਾ ਵੀ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਹੁਣ ਤੱਕ ਮਹਾਮਾਰੀ ਨੂੰ ਕਾਬੂ ਕਰਨ ‘ਚ ਸਫ਼ਲ ਰਿਹਾ ਹੈ। ਮੈਂ ਜਾਣਦਾ ਹਾਂ ਕਿਸੇ ਨੂੰ ਖਾਣੇ ਦੀ ਪਰੇਸ਼ਾਨੀ, ਕਿਸੇ ਨੂੰ ਆਉਣ-ਜਾਣ ਦੀ ਪਰੇਸ਼ਾਨੀ, ਕੋਈ ਘਰ ਪਰਿਵਾਰ ਤੋਂ ਦੂਰ ਹੈ ਪਰ ਤੁਸੀਂ ਦੇਸ਼ ਦੀ ਖ਼ਾਤਰ ਇਕ ਅਨੁਸ਼ਾਸਿਤ ਸਿਪਾਹੀ ਦੀ ਤਰ੍ਹਾਂ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹੋ। ਮੈਂ ਤੁਹਾਨੂੰ ਸਾਰਿਆਂ ਨੂੰ ਆਦਰ ਪੂਰਵਕ ਪ੍ਰਣਾਮ ਕਰਦਾ ਹਾਂ।

Share This Article
Leave a Comment