ਲੌਕਡਾਊਨ : ਗ੍ਰਹਿ ਮੰਤਰਾਲੇ ਨੇ ਇਨ੍ਹਾਂ ਜ਼ੋਨਾਂ ‘ਚ ਨਾਈ ਦੀ ਦੁਕਾਨਾਂ ਤੇ ਸੈਲੂਨ ਖੋਲ੍ਹਣ ਦੀ ਦਿੱਤੀ ਇਜਾਜ਼ਤ, ਈ-ਕਾਮਰਸ ਕੰਪਨੀਆਂ ਨੂੰ ਵੀ ਮਿਲੀ ਇਜਾਜ਼ਤ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਵੱਲੋਂ ਲੌਕਡਾਊਨ ਦੀ ਮਿਆਦ ਨੂੰ 17 ਮਈ ਤੱਕ ਵਧਾ ਦਿੱਤਾ ਗਿਆ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ 4 ਮਈ ਤੋਂ ਸ਼ੁਰੂ ਹੋਣ ਵਾਲੇ ਲੌਕਡਾਊਨ ਦੇ ਤੀਜੇ ਪੜਾਅ ‘ਚ ਗ੍ਰੀਨ ਅਤੇ ਓਰੇਂਜ ਜ਼ੋਨ ਵਾਲੇ ਖੇਤਰਾਂ ‘ਚ ਬਹੁਤ ਸਾਰੀਆਂ ਪਾਬੰਦੀਆਂ ਵਿੱਚ ਢਿੱਲ ਦਿੰਦੇ ਹੋਏ ਨਾਈ ਦੀਆਂ ਦੁਕਾਨਾਂ, ਸੈਲੂਨ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਕੇਂਦਰੀ ਗ੍ਰਹਿ ਮੰਤਰਾਲੇ  (ਐਮ.ਐਚ.ਏ.) ਨੇ ਸ਼ਨੀਵਾਰ ਨੂੰ ਦਿੱਤੀ।

ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰਾਲੇ ਨੇ ਈ-ਕਾਮਰਸ ਕੰਪਨੀਆਂ ਨੂੰ ਵੀ ਰਾਹਤ ਦਿੰਦੇ ਹੋਏ ਗ੍ਰੀਨ ਅਤੇ ਓਰੇਂਜ ਜ਼ੋਨ ‘ਚ ਗੈਰ-ਜ਼ਰੂਰੀ ਵਸਤੂਆਂ ਦੀ ਵਿਕਰੀ ‘ਤੇ ਛੋਟ ਦੇ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਇਕ ਬੁਲਾਰੇ ਨੇ ਕਿਹਾ ਕਿ ਗ੍ਰੀਨ ਅਤੇ ਓਰੇਂਜ ਜ਼ੋਨ ਵਿੱਚ ਈ-ਕਾਮਰਸ ਕੰਪਨੀਆਂ ਵੱਲੋਂ ਗ਼ੈਰ ਜ਼ਰੂਰੀ ਚੀਜ਼ਾਂ ਦੀ ਵਿਕਰੀ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਸ ਦੇ ਨਾਲ ਹੀ ਰੈੱਡ ਜ਼ੋਨ ‘ਚ ਈ-ਕਾਮਰਸ ਕੰਪਨੀਆਂ ਨੂੰ ਸਿਰਫ ਜ਼ਰੂਰੀ ਵਸਤੂਆਂ ਦੀ ਵਿਕਰੀ ਕਰਨ ਦੀ ਆਗਿਆ ਹੋਵੇਗੀ। ਇਹ ਛੋਟਾਂ 4 ਮਈ ਤੋਂ ਸ਼ੁਰੂ ਹੋਣ ਵਾਲੇ ਲੌਕਡਾਊਨ ਦੇ ਤੀਜੇ ਪੜਾਅ ਤੋਂ ਪ੍ਰਭਾਵੀ ਹੋਣਗੀਆਂ।

ਇਸ ਤੋਂ ਇਲਾਵਾ 4 ਮਈ ਤੋਂ 17 ਮਈ ਤੱਕ ਚੱਲਣ ਵਾਲੇ ਲੌਕਡਾਊਨ ਦੇ ਤੀਜੇ ਪੜਾਅ ‘ਚ ਆਮ ਗਤੀਵਿਧੀਆਂ ਸੰਬੰਧੀ ਵੀ ਨਵੇਂ ਦਿਸ਼ਾ ਨਿਰਦੇਸ਼  ਜਾਰੀ ਕੀਤੇ ਗਏ ਹਨ। ਹਾਲਾਂਕਿ, ਇਸ ਨੂੰ ਸਿਰਫ ਸੀਮਤ ਖੇਤਰਾਂ ਵਿੱਚ ਲਾਗੂ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਸ਼ਰਾਬ ਦੀਆਂ ਦੁਕਾਨਾਂ ਅਤੇ ਪਾਨ ਦੀਆਂ ਦੁਕਾਨਾਂ ਨੂੰ ਇਕ ਦੂਜੇ ਤੋਂ ਘੱਟੋ ਘੱਟ ਛੇ ਫੁੱਟ ਦੀ ਦੂਰੀ ਨੂੰ ਯਕੀਨੀ ਬਣਾਉਂਦੇ ਹੋਏ ਗ੍ਰੀਨ ਜ਼ੋਨ ਵਿੱਚ ਕੰਮ ਕਰਨ ਦੀ ਆਗਿਆ ਦਿੱਤੀ ਜਾਵੇਗੀ ਅਤੇ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਦੁਕਾਨ ‘ਚ ਪੰਜ ਵਿਅਕਤੀਆਂ ਤੋਂ ਵੱਧ ਲੋਕਾਂ ਦਾ ਇਕੱਠ ਨਹੀਂ ਹੋਣਾ ਚਾਹੀਦਾ।

ਦੇਸ਼ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ‘ਚ ਹੁਣ ਤੱਕ ਕੋਰੋਨਾ ਦੇ 37 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 1200 ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਵਿਸ਼ਵ ਪੱਧਰ ‘ਤੇ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 39 ਹਜ਼ਾਰ ਤੱਕ ਪੁੱਜ ਗਈ ਹੈ ਤੇ 33 ਲੱਖ ਲੋਕ ਕੋਰੋਨਾ ਨਾਲ ਸੰਕਰਮਿਤ ਹਨ।

- Advertisement -

Share this Article
Leave a comment