ਨਵੀਂ ਦਿੱਲੀ: ਦੇਸ਼ ‘ਚ ਕੋਰੋਨਾ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ ‘ਚ ਇਕ ਹਫ਼ਤੇ ਲਈ ਲਾਕਡਾਊਨ ‘ਚ ਵਾਧਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਸਬੰਧੀ ਟਵੀਟ ਕਰ ਐਲਾਨ ਕੀਤਾ।
ਰਾਜਧਾਨੀ ‘ਚ 19 ਅਪ੍ਰੈਲ ਦੀ ਰਾਤ 10 ਵਜੇ ਤੋਂ ਹੀ ਲਾਕਡਾਉਨ ਲਾਗੂ ਹੈ। ਫਿਲਹਾਲ ਇਹ 3 ਮਈ ਨੂੰ ਸਵੇਰੇ 5 ਵਜੇ ਖਤਮ ਹੋਣ ਵਾਲਾ ਸੀ ਪਰ ਹੁਣ 10 ਮਈ ਤੱਕ ਲਾਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਦਿੱਲੀ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਕਾਰਨ 375 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 27,047 ਨਵੇਂ ਮਾਮਲੇ ਦਰਜ ਕੀਤੇ ਗਏ।
Lockdown in Delhi is being extended by one week
— Arvind Kejriwal (@ArvindKejriwal) May 1, 2021