ਪੰਜਾਬ ‘ਚ ਵੀਕੈਂਡ ‘ਤੇ ਲਾਕਡਾਊਨ ਲਗਾਇਆ ਜਾਵੇਗਾ ਜਾਂ ਨਹੀਂ ਅੱਜ ਹੋਵੇਗਾ ਫੈਸਲਾ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਪ੍ਰਸਾਰ ਲਗਾਤਾਰ ਵਧਦਾ ਜਾ ਰਿਹਾ ਹੈ। ਰੋਜ਼ਾਨਾ ਤਿੰਨ ਹਜ਼ਾਰ ਤੋਂ ਵੱਧ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਅੱਜ ਅਹਿਮ ਫ਼ੈਸਲਾ ਲੈ ਸਕਦੀ ਹੈ।

ਸੂਬੇ ਵਿੱਚ ਵੀਕੈਂਡ ‘ਤੇ ਲਾਕਡਾਊਨ ਲਗਾਉਣ ਸਬੰਧੀ ਅੱਜ ਪੰਜਾਬ ਸਰਕਾਰ ਮੀਟਿੰਗ ਕਰ ਸਕਦੀ ਹੈ। ਹਾਲਾਂਕਿ ਇਹ ਸਾਫ ਨਹੀਂ ਹੈ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਵਿੱਚ ਲਾਕਡਾਊਨ ਲਗਾਇਆ ਜਾ ਸਕਦਾ ਹੈ ਜਾਂ ਨਹੀਂ। ਅੱਜ ਦੀ ਹੋਣ ਵਾਲੀ ਮੀਟਿੰਗ ਵਿਚ ਹੀ ਤੈਅ ਹੋਵੇਗਾ।

ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਨਾਈਟ ਕਰਫਿਊ 30 ਅਪ੍ਰੈਲ ਤੱਕ ਲਗਾਇਆ ਹੋਇਆ ਹੈ। ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਗਿਆ ਹੈ। ਵਿਆਹ, ਭੋਗ ਵਰਗੇ ਸਮਾਗਮਾਂ ‘ਤੇ ਵੀ ਸਰਕਾਰ ਵੱਲੋਂ ਪਾਬੰਦੀ ਲਗਾਈ ਗਈ ਹੈ। ਇਨਡੋਰ 100 ਅਤੇ ਆਊਟਡੋਰ 200 ਤੱਕ ਹੀ ਇਕੱਠ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਸਖ਼ਤੀਆਂ ਦੇ ਬਾਵਜੂਦ ਵੀ ਪੰਜਾਬ ਵਿੱਚ ਰੋਜ਼ਾਨਾ 3000 ਦੇ ਕਰੀਬ ਨਵੇਂ ਕੇਸ ਆ ਰਹੇ ਹਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਅੱਜ ਵੱਡਾ ਫੈਸਲਾ ਲੈ ਸਕਦੀ ਹੈ।

Share this Article
Leave a comment