ਲੌਕ ਡਾਉਨ: ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਇਕ ਮਹੀਨੇ ਦੀਆਂ ਛੁੱਟੀਆਂ, ਜੁਲਾਈ ਵਿੱਚ ਲਏ ਜਾ ਸਕਦੇ ਹਨ ਇਮਤਿਹਾਨ

TeamGlobalPunjab
1 Min Read

ਚੰਡੀਗੜ੍ਹ : ਦੁਨੀਆ ਵਿੱਚ ਫੈਲੇ ਕੋਰੋਨਾ ਵਾਇਰਸ ਕਾਰਨ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਹਨ। ਇਸ ਨੂੰ ਦੇਖਦਿਆਂ ਹੁਣ ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਇਕ ਮਹੀਨੇ ਦੀਆਂ ਛੁੱਟੀਆਂ ਕਰ ਦਿਤੀਆਂ ਹਨ। ਜਾਣਕਾਰੀ ਮੁਤਾਬਕ ਇਹ ਛੁੱਟੀਆਂ 15 ਮਈ ਤੋਂ 15 ਜੂਨ ਤੱਕ ਰਹਿਣਗੀਆਂ । ਇਸ ਦੀ ਪੁਸ਼ਟੀ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਉਨ੍ਹਾਂ ਦਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਸਮੈਸਟਰ ਦਾ 80 ਫੀਸਦ ਦੇ ਕਰੀਬ ਸਿਲੇਬਸ ਪੂਰਾ ਹੋ ਗਿਆ ਹੈ ਜਦੋਂ ਕਿ ਬਾਕੀ ਰਹਿੰਦੇ ਸਿਲੇਬਸ ਨੂੰ ਕਰਵਾਉਣ ਲਈ ਅਧਿਆਪਕਾਂ ਵਲੋਂ ਵਿਦਿਆਰਥੀਆਂ ਦਾ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ । ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੌਕ ਡਾਉਨ ਤੋਂ ਬਾਹਰ ਆਉਣ ਲਈ ਬਣਾਈ ਗਈ ਲਖਨਪਾਲ ਕਮੇਟੀ ਅਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਅਤੇ ਕਾਲਜ ਵਿਦਿਆਰਥੀਆਂ ਦੇ ਇਮਤਿਹਾਨ 1 ਜੁਲਾਈ ਤੋਂ ਲਏ ਜਾ ਸਕਦੇ ਹਨ। ਦਸ ਦੇਈਏ ਕਿ ਇਸ ਵਾਰ ਅਗਲਾ ਅਕਾਦਮਿਕ ਸੈਸ਼ਨ ਸਤੰਬਰ ਤੋਂ ਸ਼ੁਰੂ ਹੋਵੇਗਾ।

Share this Article
Leave a comment