ਲੋਕ ਇਨਸਾਫ਼ ਪਾਰਟੀ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ

TeamGlobalPunjab
1 Min Read

ਲੁਧਿਆਣਾ: ਲੋਕ ਇਨਸਾਫ ਪਾਰਟੀ ਆਗੂਆਂ ਨੇ ਮੰਗਲਵਾਰ ਨੂੰ ਫਿਰੋਜ਼ਪੁਰ ਰੋਡ ‘ਤੇ ਕਚਹਿਰੀ ਚੌਕ ਦੇ ਕੋਲ ਪ੍ਰਦਰਸ਼ਨ ਕੀਤਾ। ਪੁਲਿਸ ਕਮਿਸ਼ਨਰ ਦਾ ਦਫਤਰ ਬੰਦ ਹੋਣ ਕਾਰਨ ਕਰਮਚਾਰੀਆਂ ਨੇ ਪੁਲਿਸ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਵਿੱਚ ਸਿਮਰਨਜੀਤ ਬੈਂਸ, ਬਲਵਿੰਦਰ ਬੈਂਸ ਅਤੇ ਸੰਨੀ ਕੈਂਥ ਸਣੇ ਸਾਰੇ ਆਗੂ ਸ਼ਾਮਿਲ ਹੋਏ। ਉੱਥੇ ਹੀ ਪ੍ਰਦਰਸ਼ਨ ਦੇ ਐਲਾਨ ਤੋਂ ਪਹਿਲਾਂ ਪੁਲਿਸ ਨੇ ਸੁਰੱਖਿਆ ਸਖਤ ਕਰ ਲਈ ਸੀ।

ਏਸੀਪੀ ਦੀ ਅਗਵਾਈ ਵਿੱਚ ਪੁਲਿਸ ਕਮਿਸ਼ਨਰ ਨੂੰ ਜਾਣ ਵਾਲੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਵਾਟਰ ਕੈਨਨ ਨੂੰ ਵੀ ਮੌਕੇ ‘ਤੇ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਹਾਲਤ ਤਣਾਅ ਭਰੇ ਹੋ ਸਕਦੇ ਹਨ। ਦੱਸ ਦਈਏ ਕਿ ਲੁਧਿਆਣਾ ਦੇ ਸੰਸਦ ਰਵਨੀਤ ਬਿੱਟੂ ਦੇ ਘਰ ਦੇ ਬਾਹਰ ਤਿੰਨ ਦਿਨ ਪਹਿਲਾਂ ਕਾਂਗਰਸੀਆਂ ਅਤੇ ਲੋਕ ਇਨਸਾਫ ਪਾਰਟੀ ਦੇ ਆਗੂਆਂ ਵਿਚਾਲੇ ਝੜਪ ਹੋਈ ਸੀ। ਇਸ ਦੌਰਾਨ ਆਗੂਆਂ ਨਾਲ ਕੁੱਟਮਾਰ ਕੀਤੀ ਗਈ ਸੀ।

ਸਿਮਰਨਜੀਤ ਬੈਂਸ ਨੇ ਐਲਾਨ ਕੀਤਾ ਹੈ ਕਿ ਪੁਲਿਸ ਦੇ ਮੌਕੇ ‘ਤੇ ਹੋਣ ਦੇ ਬਾਵਜੂਦ ਆਗੂਆਂ ‘ਤੇ ਹਮਲਾ ਹੋਇਆ। ਪੁਲਿਸ ਜਾਣ- ਬੁੱਝ ਕੇ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਥਾਣਾ ਡਿਵੀਜ਼ਨ ਨੰਬਰ ਅੱਠ ਦੇ ਐਸਐਚਓ ਨੂੰ ਬਰਖਾਸਤ ਕਰਨ ਅਤੇ ਕਾਂਗਰਸੀਆਂ ‘ਤੇ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਹਨ।

- Advertisement -

Share this Article
Leave a comment