ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ – ਰਾਜ ਸਭਾ ਦੀ ਕਾਰਵਾਈ ਮੁਲਤਵੀ

Global Team
3 Min Read

ਨਵੀ ਦਿੱਲੀ : ਸੰਸਦ ਦਾ ਮਾਨਸੂਨ ਸੈਸ਼ਨ ਜਾਰੀ ਹੈ। ਸੰਸਦ ਦੀ ਕਾਰਵਾਈ ਹੰਗਾਮੇ ਨਾਲ ਸ਼ੁਰੂ ਹੋਈ। ਵਿਰੋਧੀ ਧਿਰ ਨੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਹੰਗਾਮੇ ਦੇ ਚਲਦਿਆਂ ਕਾਰਵਾਈ ਸ਼ੁਰੂ ਹੋਣ ਦੇ 5 ਮਿੰਟਾਂ ਦੇ ਅੰਦਰ ਹੀ ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਜ਼ਿਕਰਯੋਗ ਹੈ ਕਿ ਅੱਜ ਸੋਮਵਾਰ ਨੂੰ ਪੇਪਰ ਲੀਕ ‘ਤੇ ਨਕੇਲ ਕੱਸਣ ਲਈ ਸਰਕਾਰ ‘ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਅਮੈਂਡਮੈਂਟ ਬਿਲ, 2026’ ਸੰਸਦ ਵਿੱਚ ਪੇਸ਼ ਕਰੇਗੀ। ਇਸ ਬਿੱਲ ਵਿੱਚ ਪੇਪਰ ਲੀਕ ਮਾਮਲਿਆਂ ਲਈ ਫਾਸਟ ਟਰੈਕ ਅਦਾਲਤਾਂ ਬਣਾਉਣ ਦੀ ਤਿਆਰੀ ਹੈ, ਇਸ ਤੋਂ ਇਲਾਵਾ ਦੋ ਮਹੀਨਿਆਂ ਦੇ ਅੰਦਰ ਹੀ ਜਾਂਚ ਪੂਰੀ ਕਰਨ ਦੀ ਗੱਲ ਕਹੀ ਗਈ ਹੈ।

ਨਾਲ ਹੀ ਪੇਪਰ ਲੀਕ ਦੇ ਮੁਲਜ਼ਮਾਂ ਲਈ ਘੱਟੋ-ਘੱਟ ਪੰਜ ਅਤੇ ਵੱਧ ਤੋਂ ਵੱਧ 10 ਸਾਲ ਦੀ ਸਜ਼ਾ ਦਾ ਉਪਬੰਧ ਹੈ। ਉੱਥੇ ਹੀ ਸੰਗਠਿਤ ਅਪਰਾਧਾਂ ਲਈ ਘੱਟੋ-ਘੱਟ ਸੱਤ ਸਾਲ ਦੀ ਸਜ਼ਾ ਅਤੇ 10 ਕਰੋੜ ਰੁਪਏ ਦੇ ਜੁਰਮਾਨੇ ਦੀ ਤਜਵੀਜ਼ ਹੈ। ਹਾਲਾਂਕਿ, ਸੰਸਦ ਦਾ ਮਾਨਸੂਨ ਸੈਸ਼ਨ ਹੁਣ ਤੱਕ ਹੰਗਾਮੇ ਦੇ ਨਾਂ ਹੀ ਰਿਹਾ ਹੈ। ਦੇਸ਼ ਭਰ ਵਿੱਚ ਵਿਦਿਆਰਥੀਆਂ ਖ਼ਿਲਾਫ਼ ਹੋਈ ਕਾਰਵਾਈ ਦੇ ਵਿਰੋਧ ਵਿੱਚ ਵਿਰੋਧੀ ਧਿਰ ਨੇ ਰਾਜ ਸਭਾ ਅਤੇ ਲੋਕ ਸਭਾ ਵਿੱਚ ਹੰਗਾਮਾ ਕੀਤਾ। ਇਸ ਤੋਂ ਬਾਅਦ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਵਿਰੋਧੀ ਧਿਰ ਨੇ ਸੰਸਦ ਦੇ ਮਕਰ ਦੁਆਰ ‘ਤੇ ਪ੍ਰਦਰਸ਼ਨ ਕੀਤਾ। ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਸਰਕਾਰ ਤੋਂ NEET ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਹੋਈ ਪੁਲਿਸ ਕਾਰਵਾਈ ਨੂੰ ਲੈ ਕੇ ਜਵਾਬ ਦੀ ਮੰਗ ਕਰ ਰਹੀਆਂ ਹਨ। ਰਾਜ ਸਭਾ ਵਿੱਚ ਖੜਗੇ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਪੁਲਿਸ ਕਾਰਵਾਈ ਦਾ ਮੁੱਦਾ ਚੁੱਕਣ ਦੀ ਕੋਸ਼ਿਸ਼ ਕੀਤੀ। ਖੜਗੇ ਨੇ ਕਿਹਾ, “ਭਾਰਤ ਦੇ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਹੋਇਆ। ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਦੀ ਕੁੱਟਮਾਰ ਕੀਤੀ ਗਈ।”

ਦੂਜੇ ਪਾਸੇ, ਸਾਬਕਾ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਸਤੀਫ਼ੇ ਤੋਂ ਬਾਅਦ ਸੋਮਵਾਰ ਨੂੰ ਪਹਿਲੀ ਵਾਰ ਸੰਸਦ ਪਹੁੰਚੇ। NDA ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਸ਼ਾਲ ਅਤੇ ਮਿਥਿਲਾ ਪਾਗ ਪਹਿਨਾ ਕੇ ਸਨਮਾਨਿਤ ਕੀਤਾ ਅਤੇ ਸੰਸਦ ਭਵਨ ਦੇ ਅੰਦਰ ਤੱਕ ਲੈ ਗਏ। ਪ੍ਰਧਾਨ ਨੇ NEET ਪੇਪਰ ਲੀਕ ਵਿਵਾਦ ਦੇ ਵਿਚਕਾਰ 25 ਜੁਲਾਈ ਨੂੰ ਅਸਤੀਫ਼ਾ ਦਿੱਤਾ ਸੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment