ਲੋਕ ਸਭਾ ਚੋਣਾਂ-2024: ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ : ਸਿਬਿਨ ਸੀ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 28ਏ ਦੇ ਉਪਬੰਧਾਂ ਅਨੁਸਾਰ ਚੋਣਾਂ ਦੇ ਪ੍ਰਬੰਧਨ ਅਤੇ ਸੰਚਾਲਨ ਵਿੱਚ ਉਹਨਾਂ ਦੀ ਸਿੱਧੀ ਜਾਂ ਅਸਿੱਧੀ ਸ਼ਮੂਲੀਅਤ ਕਰਕੇ ਅਪਣਾਈ ਜਾਂਦੀ ਹੈ।

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਪਰੋਕਤ ਹੁਕਮ ਪੁਲਿਸ ਦੇ ਡਾਇਰੈਕਟਰ ਜਨਰਲ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲਾਂ, ਪੁਲਿਸ ਦੇ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰ ਅਤੇ ਫੀਲਡ), ਪੁਲਿਸ ਕਮਿਸ਼ਨਰਾਂ, ਪੁਲਿਸ ਡਿਪਟੀ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰਾਂ ਅਤੇ ਫੀਲਡ) ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਹੈੱਡਕੁਆਰਟਰ ਅਤੇ ਫੀਲਡ), ਸੀਨੀਅਰ ਪੁਲਿਸ ਸੁਪਰਡੈਂਟ, ਪੁਲਿਸ ਸੁਪਰਡੈਂਟ, ਸਬ-ਡਵੀਜ਼ਨਲ ਪੁਲਿਸ ਅਫਸਰ ਜਿਵੇਂ ਕਿ ਡਿਪਟੀ ਸੁਪਰਡੈਂਟ ਆਫ ਪੁਲਿਸ, ਅਤੇ ਹੋਰ ਪੁਲਿਸ ਅਧਿਕਾਰੀ/ਸਮੇਤ ਇੰਸਪੈਕਟਰ, ਸਬ ਇੰਸਪੈਕਟਰ, ਸਹਾਇਕ ਸਬ-ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਕਾਂਸਟੇਬਲ ‘ਤੇ ਲਾਗੂ ਹੋਣਗੇ।

ਉਨ੍ਹਾਂ ਕਿਹਾ ਕਿ ਡੈਪੂਟੇਸ਼ਨ ਦੇ ਹੁਕਮ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹਿਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment