ਜਲੰਧਰ : ਆਮ ਆਦਮੀ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਇਕ ਹੋਰ ਲਿਸਟ ਜਾਰੀ ਕੀਤੀ ਹੈ ਜਿਸ ਵਿਚ 4 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਅੱਜ ਜਾਰੀ ਕੀਤੀ ਲਿਸਟ ‘ਚ ਫਿਰੋਜ਼ਪੁਰ, ਲੁਧਿਆਣਾ, ਜਲੰਧਰ ਤੇ ਗੁਰਦਾਸਪੁਰ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨ ਸ਼ੇਰ ਕਲਸੀ (ਸ਼ੈਰੀ ਕਲਸੀ), ਜਲੰਧਰ (ਐਸਸੀ) ਤੋਂ ਪਵਨ ਕੁਮਾਰ ਟੀਨੂੰ ਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦਿੱਤੀ ਹੈ।
ਪਹਿਲੀ ਲਿਸਟ ‘ਚ ਆਮ ਆਦਮੀ ਪਾਰਟੀ ਨੇ 8 ਉਮੀਦਵਾਰ ਐਲਾਨੇ ਸੀ ਜਿਸ ਵਿਚ ਸੰਸਦ ਮੈਂਬਰ ਸੁਸ਼ੀਲ ਰਿੰਕੂ ਦਾ ਵੀ ਨਾਂ ਸੀ ਪਰ ਰਿੰਕੂ ਨੇ ਟਿਕਟ ਮਿਲਣ ਤੋਂ ਬਾਅਦ ਭਾਜਪਾ ਜੁਆਇੰਨ ਕਰ ਲਈ।
#LokSabha ਚੋਣਾਂ ਲਈ AAP Punjab ਦੇ ਉਮੀਦਵਾਰਾਂ ਦੇ ਨਾਮ ਦਾ ਐਲਾਨ#Punjab pic.twitter.com/uCxTSu9WXh
— AAP Punjab (@AAPPunjab) April 16, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।