ਲੰਡਨ: ਭਾਰਤੀ ਮੂਲ ਦੇ ਪਰਿਵਾਰ ਦੇ ਪੰਜ ਮੈਂਬਰਾਂ ਦੀ ਅੱਗ ਲੱਗਣ ਕਾਰਨ ਹੋਈ ਮੌਤ

Rajneet Kaur
2 Min Read

ਲੰਡਨ: ਲੰਡਨ ਦੇ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਸਮੇਤ ਭਾਰਤੀ ਮੂਲ ਦੇ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਮੈਟਰੋਪੋਲੀਟਨ ਪੁਲਿਸ ਨੇ ਜਾਂਚ ਦਾ ਐਲਾਨ ਕੀਤਾ ਹੈ।ਪੁਲਿਸ ਨੇ ਅਜੇ ਤੱਕ ਪੀੜਤਾਂ ਦਾ ਨਾਮ ਜਾਰੀ ਨਹੀਂ ਕੀਤਾ, ਪਰ ਸਥਾਨਿਕ ਰਿਪੋਰਟਾਂ ਅਨੁਸਾਰ ਪਰਿਵਾਰ ਭਾਰਤੀ ਮੂਲ ਦਾ ਸੀ ਅਤੇ ਐਤਵਾਰ ਰਾਤ ਨੂੰ ਅੱਗ ਲੱਗਣ ਤੋਂ ਪਹਿਲਾਂ ਦੀਵਾਲੀ ਮਨਾ ਰਿਹਾ ਸੀ।

ਅੱਗ ਵਿਚ ਮਾਰੇ ਗਏ ਛੇਵੇਂ ਪੀੜਤ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇੱਕ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਹੈ। ਹਾਲਾਂਕਿ ਉਸ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ। ਮੈਟਰੋਪੋਲੀਟਨ ਪੁਲਿਸ ਦੇ ਚੀਫ਼ ਸੁਪਰਡੈਂਟ ਸੀਨ ਵਿਲਸਨ ਨੇ ਕਿਹਾ ਕਿ ਮੇਰੇ ਵਿਚਾਰ ਉਨ੍ਹਾਂ ਲੋਕਾਂ ਦੇ ਅਜ਼ੀਜ਼ਾਂ ਦੇ ਨਾਲ ਹਨ ਜਿਨ੍ਹਾਂ ਨੇ ਇਸ ਦੁਖਦਾਈ ਘਟਨਾ ਵਿੱਚ ਆਪਣੀ ਜਾਨ ਗੁਆ ​​ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਇਹ ਪਤਾ ਲਗਾਉਣ ਲਈ ਕੰਮ ਕਰ ਰਹੇ ਹਨ ਕਿ ਅਸਲ ਵਿੱਚ ਕੀ ਹੋਇਆ ਸੀ।

ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਐਤਵਾਰ ਨੂੰ ਸਥਾਨਿਕ ਸਮੇਂ ਅਨੁਸਾਰ ਲਗਭਗ 22:30 ਵਜੇ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਲੰਡਨ ਫਾਇਰ ਬ੍ਰਿਗੇਡ ਦੇ ਕਰਮਚਾਰੀ ਅਤੇ ਐਂਬੂਲੈਂਸ ਸੇਵਾ (ਐਲਏਐਸ) ਨੂੰ ਘਟਨਾ ਸਥਾਨ ਲਈ ਰਵਾਨਾ ਕੀਤਾ ਗਿਆ। ਘਰ ਦੇ ਅੰਦਰੋਂ ਪੰਜ ਲਾਸ਼ਾਂ ਮਿਲੀਆਂ ਹਨ ਅਤੇ ਛੇਵੇਂ ਵਿਅਕਤੀ ਦੀ ਪਛਾਣ ਫਿਲਹਾਲ ਅਣਜਾਣ ਹੈ। ਉਨ੍ਹਾਂ ਕਿਹਾ ਕਿ ਸਾਰੇ ਮ੍ਰਿਤਕ ਇਕੋ ਪਰਵਾਰ ਦੇ ਮੈਂਬਰ ਜਾਪਦੇ ਹਨ। ਐਮਰਜੈਂਸੀ ਸੇਵਾਵਾਂ ਦੇ ਆਉਣ ਤੋਂ ਪਹਿਲਾਂ ਇੱਕ ਵਿਅਕਤੀ ਨੂੰ LAS ਦੁਆਰਾ ਹਸਪਤਾਲ ਲਿਜਾਇਆ ਗਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment