‘ਲੌਂਗ ਲਾਚੀ’ ਗੀਤ ਦੇ ਗੀਤਕਾਰ ਹਰਮਨਜੀਤ ਖਿਆਲਾ ਤੋਂ ਮੰਗੀ ਫਿਰੌਤੀ, ਪੁਲਿਸ ਨੇ ਗ੍ਰਿਫ਼ਤਾਰ ਕੀਤਾ ਅਧਿਆਪਕ

Global Team
2 Min Read

ਮਾਨਸਾ:  ਰਾਣੀ ਤੱਤ ਕਵਿਤਾ, ‘ਲੌਂਗ ਲਾਚੀ’ ਅਤੇ ‘ਗੁੱਤ ‘ਚ ਲਾਹੌਰ’  ਵਰਗੇ ਵਰਗੇ ਸ਼ਾਨਦਾਰ ਗੀਤ ਲਿਖਣ ਵਾਲੇ ਮਸ਼ਹੂਰ  ਗੀਤਕਾਰ ਹਰਮਨਜੀਤ ਸਿੰਘ ਖਿਆਲਾ ਨੂੰ ਪੰਜ ਲੱਖ ਰੁਪਏ ਫਿਰੌਤੀ ਦੇਣ ਦੀ ਧਮ.ਕੀ ਮਿਲੀ ਸੀ।ਜਿਸ ਤੋਂ ਬਾਅਦ ਗੀਤਕਾਰ ਵੱਲੋਂ ਮਾਨਸਾ ਸਦਰ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਜਿਸ ਉਤੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਇੱਕ ਅਧਿਆਪਕ ਨੂੰ  ਗ੍ਰਿਫਤਾਰ ਕੀਤਾ ਗਿਆ ਹੈ।

ਦਰਅਸਲ, ਇਸ ਸਮੇਂ ਚਰਚਾ ਵਿੱਚ ਆਉਣ ਦਾ ਕਾਰਨ ਕੋਈ ਗੀਤ ਤਾਂ ਕਵਿਤਾ ਨਹੀਂ ਹੈ, ਸਗੋਂ ਗਾਇਕ ਨੂੰ ਹਾਲ ਹੀ ਵਿੱਚ ਪੰਜ ਲੱਖ ਰੁਪਏ ਫਿਰੌਤੀ ਦੇਣ ਦੀ ਧਮਕੀ ਮਿਲੀ ਹੈ, ਇਸ ਤੋਂ ਬਾਅਦ ਗੀਤਕਾਰ ਨੇ ਮਾਨਸਾ ਸਦਰ ਪੁਲਿਸ ਨੂੰ ਸ਼ਿਕਾਇਤ ਦਿੱਤੀ ਅਤੇ ਜਿਸ ਤੋਂ ਬਾਅਦ ਪੁਲਿਸ ਨੇ ਕਰਵਾਈ ਕਰਦੇ ਹੋਏ ਇੱਕ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਹੈ।

ਮਾਨਸਾ ਪੁਲਿਸ ਦੇ ਡੀਐਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਹਰਮਨਜੀਤ ਸਿੰਘ ਖਿਆਲਾ ਵੱਲੋਂ ਮਾਨਸਾ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਹਰਮਨਜੀਤ ਸਿੰਘ ਨੂੰ ਇੱਕ ਪੱਤਰ ਭੇਜਿਆ ਗਿਆ ਸੀ ਜਿਸ ਵਿੱਚ ਪੰਜ ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਜਾ.ਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਪੁਲਿਸ ਵੱਲੋਂ ਜਾਂਚ ਕਰਦੇ ਹੋਏ ਜਗਸੀਰ ਸਿੰਘ ਨਾਮੀ ਇੱਕ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਣ ਯੋਗ ਹੈ ਕਿ ਹਰਮਨਜੀਤ ਸਿੰਘ ਗੀਤਕਾਰ ਵੀ ਇੱਕ ਅਧਿਆਪਕ ਵਜੋਂ ਸਿੱਖਿਆ ਵਿਭਾਗ ਦੇ ਵਿੱਚ ਤੈਨਾਤ ਹਨ।

ਦੱਸ ਦੇਈਏ ਕਿ ਗੀਤਕਾਰ ਹਰਮਨਜੀਤ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੂ ਵਿੱਚ ਅਧਿਆਪਕ ਵਜੋਂ ਤਾਇਨਾਤ ਹਨ। ਉਨ੍ਹਾਂ ਦੇ ਲਿਖੇ ਜ਼ਿਆਦਾਤਰ ਗੀਤ ਗਾਇਕ ਦਿਲਜੀਤ ਦੁਸਾਂਝ ਨੇ  ਗਾਏ ਹਨ।  ਉਨ੍ਹਾਂ ਨੂੰ ਰਾਣੀ ਤੱਤ ਕਿਤਾਬ ਲਈ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment