ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅੱਜ ਖ਼ਾਲਿਸਤਾਨ ਬਾਰੇ ਦਿੱਤੇ ਆਪਣੇ ਬਿਆਨ ਤੋਂ ਭੱਜ ਗਏ।ਪੱਤਰਕਾਰਾਂ ਵੱਲੋਂ ਖਾਲਿਸਤਾਨ ਦੇ ਬਿਆਨ ਬਾਰੇ ਪੁੱਛੇ ਜਾਣ ‘ਤੇ ਲੌਂਗੋਵਾਲ ਨੇ ਕਿਹਾ ਕਿ ਪੱਤਰਕਾਰਾਂ ਵੱਲੋਂ ਜੋ ਸਵਾਲ ਸਾਕਾ ਜੂਨ 84 ਦੇ ਸਮਾਗਮ ਤੋਂ ਬਾਅਦ ਪੁੱਛੇ ਉਨ੍ਹਾਂ ਜਵਾਬ ਵਜੋਂ ਹੀ ਉਨ੍ਹਾਂ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਇਹ ਬਿਆਨ ਦਿੱਤਾ ਸੀ ਪਰ ਅੱਜ ਖਾਲਿਸਤਾਨ ਦਾ ਮੁੱਦਾ ਨਹੀਂ।
ਲੌਂਗੋਵਾਲ ਨੇ ਕਰੋਨਾ ਮਹਾਂਮਾਰੀ ਦੌਰਾਨ ਕੇਂਦਰ ਸਰਕਾਰ ਵੱਲੋਂ ਧਾਰਮਿਕ ਸਥਾਨ ਖੋਲ੍ਹੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਇਸ ਸਵਾਲ ਨੂੰ ਟਾਲ ਦਿੱਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੌਂਗੋਵਾਲ ਨੇ ਜਾਣਕਾਰੀ ਦਿੱਤੀ ਕਿ ਕਰੋਨਾ ਮਹਾਂਮਾਰੀ ਕਾਰਨ ਐੱਸਜੀਪੀਸੀ ਦਾ ਜਨਰਲ ਇਜਲਾਸ ਹੋਣ ਦੀ ਦਿੱਕਤ ਹੈ। ਜਿਸ ਕਾਰਨ ਇਸ ਮੀਟਿੰਗ ਵਿੱਚ ਅਗਲੇ ਤਿੰਨ ਮਹੀਨਿਆਂ ਦੇ ਬਜਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਉਨ੍ਹਾਂ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਉਤਸਵ ਮਨਾਏ ਜਾਣ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਇਹ ਵੀ ਕਿਹਾ ਕਿ ਜਿਨ੍ਹਾਂ ਗੁਰਦੁਆਰਾ ਸਾਹਿਬਾਨਾਂ ਵਿੱਚ ਜ਼ਮੀਨ ਹੈ ਉਨ੍ਹਾਂ ਵਿੱਚ ਇੱਕ ਏਕੜ ਦੇ ਬਾਗ ਲਗਾਏ ਜਾਣਗੇ ਤਾਂ ਕਿ ਸਾਡੇ ਪੰਛੀਆਂ ਲਈ ਰਹਿਣ ਬਸੇਰੇ ਦਾ ਪ੍ਰਬੰਧ ਕੀਤਾ ਜਾ ਸਕੇ।