ਵਿਦੇਸ਼ੀ ਦਖ਼ਲਅੰਦਾਜ਼ੀ ਦੀ ਜਨਤਕ ਜਾਂਚ ਦੌਰਾਨ ਚੀਨ ਤੋਂ ਪਰੇ ਵੀ ਦੇਖਿਆ ਜਾਵੇ: ਜਗਮੀਤ ਸਿੰਘ

Rajneet Kaur
1 Min Read

ਨਿਊਜ਼ ਡੈਸਕ: NDP ਲੀਡਰ ਜਗਮੀਤ ਸਿੰਘ ਨੇ ਕਿਹਾ ਕਿ ਵਿਦੇਸ਼ੀ ਦਖ਼ਲਅੰਦਾਜ਼ੀ ਦੀ ਜਨਤਕ ਜਾਂਚ ਦੇ ਮੁੱਦੇ ‘ਤੇ ਚੀਨ ਤੋਂ ਪਰੇ ਹੋਰ ਦੇਸ਼ਾਂ ਨੂੰ ਵੀ ਸ਼ਾਮਲ ਕਰਨ ਨੂੰ ਲੈਕੇ ਉਨ੍ਹਾਂ ਦੀ ਪਾਰਟੀ ਵਿਰੋਧ ਦਾ ਸਾਹਮਣਾ ਕਰ ਰਹੀ ਹੈ। ਮੁੱਖ ਸੰਘੀ ਪਾਰਟੀਆਂ ਦੇ ਸਦਨ ਦੇ ਨੇਤਾ ਇੱਕ ਜਾਂਚ ਲਈ ਸ਼ਰਤਾਂ ਅਤੇ ਸਮਾਂ-ਸੀਮਾ ਨਿਰਧਾਰਤ ਕਰਨ ਅਤੇ ਇੱਕ ਸੰਭਾਵੀ ਨੇਤਾ ਦੀ ਨਿਯੁਕਤੀ ਕਰਨ ਦੀ ਕੋਸ਼ਿਸ਼ ਵਿੱਚ ਕਈ ਮੁਲਾਕਾਤਾਂ ਕਰ ਚੁੱਕੇ ਹਨ।

ਕੁਝ ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਸੀ ਕਿ ਚੀਨ ਨੇ ਪਿਛਲੀਆਂ ਦੋ ਫ਼ੈਡਰਲ ਚੋਣਾਂ ਵਿਚ ਦਖ਼ਲ ਦੇਣ ਦੀ ਕੋਸ਼ਿਸ਼ ਕੀਤੀ ਸੀ, ਹਾਲਾਂਕਿ ਪਾਰਟੀਆਂ ਇਸ ਗੱਲ ਨਾਲ ਸਹਿਮਤ ਹਨ ਕਿ ਇਸ ਨੇ ਚੋਣਾਂ ਦੇ ਨਤੀਜਿਆਂ ਨੂੰ ਪ੍ਰਭਾਵਤ ਨਹੀਂ ਕੀਤਾ।ਜਗਮੀਤ ਸਿੰਘ  ਦਾ ਕਹਿਣਾ ਹੈ ਕਿ ਐਨਡੀਪੀ ਰੂਸ, ਭਾਰਤ ਅਤੇ ਈਰਾਨ ਵਰਗੇ ਹੋਰ ਦੇਸ਼ਾਂ ਦੁਆਰਾ ਦਖਲਅੰਦਾਜ਼ੀ ਦੀਆਂ ਕੋਸ਼ਿਸ਼ਾਂ ਦੀ ਜਾਂਚ ਲਈ ਜ਼ੋਰ ਦੇ ਰਹੀ ਹੈ।ਉਨ੍ਹਾਂ ਕਿਹਾ ਕਿ ਭਾਈਚਾਰੇ ਦੇ ਸਮੂਹਾਂ ਨੇ ਇਨ੍ਹਾਂ ਦੇਸ਼ਾਂ ‘ਤੇ ਗੰਭੀਰ ਇਲਜ਼ਾਮ ਲਗਾਏ ਹਨ ਅਤੇ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਅਨੁਭਵ ਦਾ ਦਾਅਵਾ ਕੀਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment