ਸਲਮਾਨ ਖਾਨ ਨੂੰ ਧਮਕੀ: ਬਰਤਾਨੀਆ ‘ਚ ਪੜ੍ਹ ਰਹੇ ਭਾਰਤੀ ਨੌਜਵਾਨ ਖਿਲਾਫ ਲੁਕਆਊਟ ਨੋਟਿਸ ਜਾਰੀ

Prabhjot Kaur
2 Min Read

ਲੰਦਨ: ਬਰਤਾਨੀਆ ‘ਚ ਪੜ੍ਹਾਈ ਕਰ ਰਹੇ ਇੱਕ ਭਾਰਤੀ ਵਿਦਿਆਰਥੀ ਖਿਲਾਫ ਮੁੰਬਈ ਪੁਲਿਸ ਨੇ ਲੁਕਆਊਟ ਨੋਟਿਸ ਜਾਰੀ ਕੀਤਾ ਹੈ। ਹਰਿਆਣਾ ਦੇ ਇਸ ਵਿਦਿਆਰਥੀ ‘ਤੇ ਦੋਸ਼ ਹਨ ਕਿ ਗੋਲਡੀ ਬਰਾੜ ਦੇ ਨਾਮ ‘ਤੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਬਰਤਾਨੀਆ ਤੋਂ ਈਮੇਲ ਭੇਜ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਵਿਰੁੱਧ ਲੁਕਆਊਟ ਨੋਟਿਸ ਜਾਰੀ ਕਰਦਿਆਂ ਪੁਲਿਸ ਨੇ ਕਿਹਾ ਕਿ ਉਸ ਨੂੰ ਜਲਦ ਹੀ ਯੂਕੇ ਤੋਂ ਭਾਰਤ ਵਾਪਸ ਲਿਆਂਦਾ ਜਾਵੇਗਾ, ਜਿਸ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਸਲਮਾਨ ਖਾਨ ਨੂੰ ਧਮਕੀ ਦੇਣ ਸਬੰਧੀ ਜਾਣਕਾਰੀ ਦਿੰਦਿਆਂ ਮੁੰਬਈ ਪੁਲਿਸ ਨੇ ਦੱਸਿਆ ਕਿ ਬਾਲੀਵੁੱਡ ਅਦਾਕਾਰ ਨੂੰ ਇਹ ਧਮਕੀ ਬਰਤਾਨੀਆ ਤੋਂ ਦਿੱਤੀ ਗਈ ਸੀ। ਯੂਕੇ ਵਿੱਚ ਮੈਡੀਕਲ ਦੀ ਪੜਾਈ ਕਰ ਰਹੇ ਹਰਿਆਣਾ ਦੇ ਵਿਦਿਆਰਥੀ ਨੇ ਗੈਂਗਸਟਰ ਲਾਰੈਂਸ ਬਿਸ਼ੋਈ ਦੇ ਨਾਮ ‘ਤੇ ਇੱਕ ਧਮਕੀ ਭਰੀ ਈਮੇਲ ਸਲਮਾਨ ਨੂੰ ਭੇਜੀ ਸੀ। ਇਸ ਵਿਦਿਆਰਥੀ ਵਿਰੁੱਧ ਲੁਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਉਸ ਨੂੰ ਬਰਤਾਨੀਆ ਤੋਂ ਵਾਪਸ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਉਨਾਂ ਦੀ ਅਧਿਕਾਰਕ ਆਈਡੀ `ਤੇ ਇੱਕ ਈ-ਮੇਲ ਮਿਲੀ ਸੀ, ਜਿਸ ਵਿੱਚ ਕਿਹਾ ਗਿਆ ਕਿ ਉਸ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਸਾਥੀ ਗੋਲਡੀ ਬਰਾੜ ਨਾਲ ਮੁਲਾਕਾਤ ਕਰਕੇ ਆਪਣੇ ਮਤਭੇਦ ਸੁਲਝਾਉਣੇ ਚਾਹੀਦੇ ਨੇ ਜਾਂ ਫਿਰ ਉਹ ਨਤੀਜੇ ਭੁਗਤਣ ਲਈ ਤਿਆਰ ਰਹੇ। ਬਾਲੀਵੁਡ ਅਦਾਕਾਰ ਨੂੰ ਇਹ ਧਮਕੀ ਭਰੀ ਈਮੇਲ ਮਿਲਣ ਮਗਰੋਂ ਮੁੰਬਈ ਪੁਲਿਸ ਨੂੰ ਭਾਜੜਾਂ ਪੈ ਗਈ ਅਤੇ ਉਸ ਨੇ ਤੁਰੰਤ ਡੂੰਘਾਈ ਨਾਲ ਪੜਤਾਲ ਸ਼ੁਰੂ ਕਰ ਦਿੱਤੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment