ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਮਨਕੀਰਤ ਔਲਖ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੂਸੇਵਾਲਾ ਤੇ ਮਨਕੀਰਤ ਔਲਖ ਦੇ ਖ਼ਿਲਾਫ਼ ਪੰਜਾਬ ਪੁਲਿਸ ਨੇ ਲੁਕਆਊਟ ਨੋਟਿਸ ਜਾਰੀ ਕੀਤਾ ਹੈ। ਦਰਅਸਲ ਪਿਛਲੇ ਦਿਨੀਂ ਮਾਨਸਾ ਸਦਰ ਪੁਲਿਸ ਥਾਣੇ ‘ਚ ਦੋਵਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ। ਮੁੱਖ ਮੰਤਰੀ ਕੈਪਟਨ ਵੀ ਲੱਚਰ ਗਾਇਕੀ ‘ਤੇ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਹੁਕਮ ਜਾਰੀ ਕਰ ਚੁੱਕੇ ਹਨ।
ਲਿਹਾਜ਼ਾ ਹੁਣ ਪੁਲਿਸ ਨੂੰ ਸ਼ੱਕ ਹੈ ਕਿ ਦੋਵੇਂ ਗਾਇਕ ਵਿਦੇਸ਼ ਜਾ ਸਕਦੇ ਹਨ। ਇਸ ਲਈ ਮੂਸੇਵਾਲ ਤੇ ਮਨਕੀਰਤ ਔਲਖ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸ ਨਾਲ ਹੁਣ ਇਹ ਦੋਵੇਂ ਗਾਇਕ ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਦੇਸ਼ ਛੱਡ ਕੇ ਵਿਦੇਸ਼ ਨਹੀਂ ਜਾ ਸਕਦੇ। ਇਸ ਨਾਲ ਮੂਸੇਵਾਲ ਅਤੇ ਮਨਕੀਰਤ ਔਲਖ ਦੇ ਵਿਦੇਸ਼ਾਂ ‘ਚ ਹੋਣ ਵਾਲੇ ਪ੍ਰੋਗਰਾਮਾਂ ‘ਤੇ ਵੀ ਅਸਰ ਪਵੇਗਾ।
ਦੱਸਣਯੋਗ ਹੈ ਕਿ ਇਸ ਦਾ ਸਿੱਧਾ ਅਸਰ ਦੋਵਾਂ ਦੇ ਵਿਦੇਸ਼ਾਂ ਵਿਚ ਹੋਣ ਵਾਲੇ ਪ੍ਰੋਗਰਾਮਾਂ ਉਤੇ ਹੋਵੇਗਾ। ਕਾਬਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਮਨਕੀਰਤ ਔਲਖ ਖਿਲਾਫ ਲੁਧਿਆਣਾ ਦੇ RTI ਐਕਟੀਵੀਸਟ ਕੁਲਦੀਪ ਸਿੰਘ ਖੇੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ। ਖੇੜਾ ਨੇ ਦੋਸ਼ ਲਾਇਆ ਸੀ ਕਿ ਇਹ ਗਾਇਕ ਗੀਤਾਂ ਵਿੱਚ ਹਥਿਆਰਾਂ ਨੂੰ ਪ੍ਰਮੋਟ ਕਰਦੇ ਹਨ।