ਹਰਪਾਲ ਸਿੰਘ ਚੀਮਾ ਵੱਲੋਂ ਟ੍ਰਿਬਿਊਨ ਦੇ ਪੱਤਰਕਾਰ ਜੁਪਿੰਦਰਜੀਤ ਸਿੰਘ ਦੇ ਪਿਤਾ ਅਤੇ ਇੰਡੀਅਨ ਐਕਸਪ੍ਰੈਸ ਦੀ ਪੱਤਰਕਾਰ ਕੰਚਨ ਵਾਸਦੇਵ ਦੇ ਸਹੁਰਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

TeamGlobalPunjab
1 Min Read

ਚੰਡੀਗੜ੍ਹ :ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਦੇ ਪਿਤਾ ਅਤੇ ਇੰਡੀਅਨ ਐਕਸਪ੍ਰੈਸ ਦੀ ਸੀਨੀਅਰ ਪੱਤਰਕਾਰ ਕੰਚਨ ਵਾਸਦੇਵ ਦੇ ਸਹੁਰਾ ਗੁਰਮੁਖ ਸਿੰਘ (77) ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਉਨ੍ਹਾਂ ਇਸ ਦੁੱਖ ਦੀ ਘੜੀ ਵਿੱਚ ਜੁਪਿੰਦਰਜੀਤ ਸਿੰਘ ਤੇ ਕੰਚਨ ਵਾਸਦੇਵ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਹਰਪਾਲ ਸਿੰਘ ਚੀਮਾ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਇਹ ਅਸਹਿ ਅਤੇ ਅਕਹਿ ਘਾਟਾ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

Share this Article
Leave a comment