‘ਆਪ’ ਨੇ ਰਾਜ ਸਭਾ ਮੈਂਬਰ ਚੁਣਨ ‘ਚ ਮਤਰੇਈ ਮਾਂ ਵਾਲਾ ਵਤੀਰਾ ਕੀਤਾ: ਸੁਖਬੀਰ

TeamGlobalPunjab
2 Min Read

ਅੰਮ੍ਰਿਤਸਰ- ਵਿਧਾਨ ਸਭਾ ਚੋਣਾਂ ‘ਚ ਹਾਰ ਦਾ ਸਾਹਮਣਾ ਕਰ ਚੁੱਕੇ ਅਕਾਲੀ ਆਗੂਆਂ ਨੇ ਸੋਮਵਾਰ ਨੂੰ ਅੰਮ੍ਰਿਤਸਰ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਕਰਕੇ ਆਉਣ ਵਾਲੀ ਸਿਆਸਤ ‘ਤੇ ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਜ ਸਭਾ ਮੈਂਬਰਾਂ ਦੀ ਚੋਣ ਵਿੱਚ ਪੰਜਾਬ ਨਾਲ ਧੋਖਾ ਕੀਤਾ ਹੈ। ਸੱਤਾ ਦੀ ਪ੍ਰਾਪਤੀ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਚਿਹਰਾ ਬੇਨਕਾਬ ਹੋ ਗਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪ੍ਰੋ. ਵਿਰਸਾ ਸਿੰਘ ਵਲਟੋਹਾ, ਰਵੀਕਰਨ ਸਿੰਘ ਕਾਹਲੋਂ, ਹਰਮੀਤ ਸਿੰਘ ਸੰਧੂ, ਬਲਜੀਤ ਸਿੰਘ ਜਲਾਲ ਉਸਮਾ, ਤਲਬੀਰ ਸਿੰਘ ਗਿੱਲ ਦੇ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਸੂਬੇ ਦੇ ਲੋਕਾਂ ਨੇ ‘ਆਪ’ ਨੂੰ 92 ਸੀਟਾਂ ਜਿੱਤ ਕੇ ਸਪੱਸ਼ਟ ਬਹੁਮਤ ਦਿੱਤਾ ਹੈ ਕਿਉਂਕਿ ਪੰਜਾਬ ਦੇ ਲੋਕ ਸਿਆਸੀ ਬਦਲਾਅ ਚਾਹੁੰਦੇ ਹਨ। ਪਰ ਸਰਕਾਰ ਬਣਦਿਆਂ ਹੀ ਆਮ ਆਦਮੀ ਪਾਰਟੀ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਸ਼ੁਰੂ ਕਰ ਦਿੱਤਾ।

ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ‘ਆਪ’ ਸਰਕਾਰ ਦੀ ਗੱਦਾਰੀ ਦਾ ਮੁਕਾਬਲਾ ਕਰਨ ਲਈ ਅਕਾਲੀ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ ਕਿਉਂਕਿ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਵੋਟ ਬੈਂਕ ਬੁਰੀ ਤਰ੍ਹਾਂ ਡਿੱਗਿਆ ਹੈ ਜਦਕਿ ਅਕਾਲੀ ਦਲ ਦਾ ਵੋਟ ਬੈਂਕ ਨਹੀਂ ਘਟਿਆ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਸੂਬੇ ਦੇ ਲੋਕਾਂ ਨੇ ਕਾਂਗਰਸ ਨੂੰ ਨਕਾਰ ਦਿੱਤਾ ਹੈ ਅਤੇ ਬਦਲਾਓ ਦੀ ਨੀਤੀ ਤਹਿਤ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ।हकपवगी

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment