ਲਵਲੀਨਾ ਨੇ ਮੁੱਕੇਬਾਜ਼ੀ ‘ਚ ਜਿੱਤਿਆ ਕਾਂਸੀ ਦਾ ਤਮਗਾ, ਭਾਰਤ ਦੀ ਝੋਲੀ ਪਿਆ ਇੱਕ ਹੋਰ ਮੈਡਲ

TeamGlobalPunjab
1 Min Read

ਨਵੀਂ ਦਿੱਲੀ : ਭਾਰਤ ਦੀ ਸਟਾਰ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੂੰ ਬੁੱਧਵਾਰ ਨੂੰ ਇੱਥੇ ਮਹਿਲਾ ਵੈਲਟਰਵੇਟ ਵਰਗ (69 ਕਿਲੋਗ੍ਰਾਮ) ਦੇ ਸੈਮੀਫਾਈਨਲ ਵਿਚ ਤੁਰਕੀ ਦੀ ਮੌਜੂਦਾ ਵਿਸ਼ਵ ਚੈਂਪੀਅਨ ਬੁਸੇਨਾਜ ਸੁਰਮੇਨੇਲੀ ਤੋਂ ਹਾਰ ਕੇ ਕਾਂਸੀ ਤਮਗੇ ਨਾਲ ਸਬਰ ਕਰਨਾ ਪਿਆ।

ਵਿਸ਼ਵ ਚੈਂਪੀਅਨਸ਼ਿਪ ਦੀ ਦੋ ਵਾਰ ਦੀ ਕਾਂਸੀ ਤਮਗਾ ਜੇਤੂ ਲਵਲੀਨਾ ਖ਼ਿਲਾਫ਼ ਬੁਸੇਨਾਜ ਨੇ ਸ਼ੁਰੂਆਤ ਤੋਂ ਹੀ ਦਬਦਬਾ ਬਣਾਇਆ ਅਤੇ ਸਰਵਸੰਮਤੀ ਨਾਲ 5-0 ਨਾਲ ਜਿੱਤ ਦਰਜ ਕਰਨ ‘ਚ ਸਫ਼ਲ ਰਹੀ। ਲਵਲੀਨਾ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਤੀਜੀ ਮੁੱਕੇਬਾਜ਼ ਬਣ ਗਈ ਹੈ।

ਇਸ ਤੋਂ ਪਹਿਲਾਂ ਵੇਟਲਿਫਟਿੰਗ ਵਿਚ ਮੀਰਾਬਾਈ ਚਾਨੂੰ ਨੇ ਚਾਂਦੀ, ਜਦਕਿ ਬੈਡਮਿੰਟਨ ਵਿਚ ਪੀਵੀ ਸਿੰਧੂ ਨੇ ਕਾਂਸੀ ਤਮਕਾ ਜਿੱਤਿਆ। ਲਵਲੀਨਾ ਦਾ ਤਮਗਾ ਪਿਛਲੇ 9 ਸਾਲਾਂ ਵਿਚ ਭਾਰਤ ਦਾ ਓਲੰਪਿਕ ਮੁੱਕੇਬਾਜ਼ੀ ਵਿਚ ਪਹਿਲਾਂ ਤਮਗਾ ਹੈ।

Share This Article
Leave a Comment