ਆਮ ਆਦਮੀ ਨੂੰ ਝਟਕਾ, ਰਸੋਈ ਗੈਸ ਦੀਆਂ ਕੀਮਤਾਂ ‘ਚ ਫਿਰ ਹੋਇਆ ਵਾਧਾ, ਜਾਣੋ ਰੇਟ

TeamGlobalPunjab
1 Min Read

ਨਵੀਂ ਦਿੱਲੀ: ਰਸੋਈ ਗੈਸ ਦੀਆਂ ਕੀਮਤਾਂ ‘ਚ ਫਿਰ ਵਾਧਾ ਹੋ ਗਿਆ ਹੈ। ਤੇਲ ਕੰਪਨੀਆਂ ਨੇ ਬਿਨਾਂ ਸਬਸਿਡੀ ਦੇ 14.2 ਕਿੱਲੋ ਸਿਲੰਡਰ ਦੀ ਕੀਮਤ ਵਿੱਚ 15 ਰੁਪਏ ਦਾ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਹੁਣ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 884.50 ਰੁਪਏ ਤੋਂ ਵਧ ਕੇ 899.50 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਜਦੋਂ ਕਿ ਪਟਨਾ ਵਿੱਚ ਹੁਣ ਤੁਹਾਨੂੰ ਐਲਪੀਜੀ ਸਿਲੰਡਰ ਲਈ 1000 ‘ਚੋਂ ਸਿਰਫ 2 ਰੁਪਏ ਘੱਟ ਅਦਾ ਕਰਨੇ ਪੈਣਗੇ।

ਇਸ ਤੋਂ ਇਲਾਵਾ ਕੋਲਕਾਤਾ ਐਲਪੀਜੀ ਸਿਲੰਡਰ ਦੀ ਕੀਮਤ 911 ਰੁਪਏ ਤੋਂ ਵਧ ਕੇ 926 ਰੁਪਏ, ਮੁੰਬਈ 844.50 ਰੁਪਏ ਤੋਂ 899.50 ਰੁਪਏ, ਚੇਨਈ 900.50 ਰੁਪਏ ਤੋਂ ਵਧ ਕੇ 915.50 ਰੁਪਏ ਹੋ ਗਈ ਹੈ।

ਇਸ ਤੋਂ ਪਹਿਲਾ ਮਹੀਨੇ ਦੇ ਪਹਿਲੇ ਦਿਨ ਸਰਕਾਰ ਨੇ 19 ਕਿੱਲੋ ਵਪਾਰਕ ਸਿਲੰਡਰ ਦੇ ਰੇਟ ਵਿੱਚ 43 ਰੁਪਏ ਦਾ ਵਾਧਾ ਕੀਤਾ ਸੀ, ਜਿਸ ਤੋਂ ਬਾਅਦ 1 ਅਕਤੂਬਰ ਤੋਂ ਦਿੱਲੀ ਵਿੱਚ 19 ਕਿੱਲੋ ਵਪਾਰਕ ਰਸੋਈ ਗੈਸ ਸਿਲੰਡਰ ਦੀ ਕੀਮਤ 1693 ਰੁਪਏ ਤੋਂ ਵਧਾ ਕੇ 1736.50 ਰੁਪਏ ਕਰ ਦਿੱਤੀ ਗਈ।

Share This Article
Leave a Comment