LPG ਸਿਲੰਡਰ ਫਿਰ ਹੋਇਆ ਮਹਿੰਗਾ, 21 ਦਿਨਾਂ ‘ਚ 100 ਰੁਪਏ ਤੱਕ ਦਾ ਵਾਧਾ

TeamGlobalPunjab
1 Min Read

ਨਵੀਂ ਦਿੱਲੀ: ਪੈਟਰੋਲ ਡੀਜ਼ਲ ਦੀਆਂ ਰਿਕਾਰਡ ਤੋੜ ਕੀਮਤਾਂ ਦੇ ਵਿਚਾਲੇ ਅੱਜ ਆਮ ਆਦਮੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ‘ਚ ਇਕ ਵਾਰ ਫਿਰ ਤੋਂ ਵਾਧਾ ਕਰ ਦਿੱਤਾ ਹੈ। ਇਸ ਤੋਂ ਬਾਅਦ ਬਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 769 ਤੋਂ ਵਧ ਕੇ 794 ਹੋ ਗਈ ਹੈ।

ਇਹ ਰੇਟ ਅੱਜ 25 ਫਰਵਰੀ 2021 ਤੋਂ ਲਾਗੂ ਹੋ ਗਏ ਹਨ। ਇਸ ਮਹੀਨੇ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਇਹ ਤੀਜੀ ਵਾਰ ਵਾਧਾ ਕੀਤਾ ਗਿਆ ਹੈ। ਉੱਥੇ ਹੀ ਬਗੈਰ ਸਬਸਿਡੀ ਵਾਲੇ ਸਿਲੰਡਰ ਦੇ ਰੇਟ ਵਿੱਚ ਅੱਜ 25 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਹੈ।

ਫਰਵਰੀ ਮਹੀਨੇ ਵਿਚ ਤਿੰਨ ਵਾਰ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਸਰਕਾਰ ਨੇ 4 ਫਰਵਰੀ ਨੂੰ ਰਸੋਈ ਗੈਸ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕੀਤਾ ਸੀ। ਉਸ ਤੋਂ ਬਾਅਦ 15 ਫਰਵਰੀ ਨੂੰ ਇਕ ਸਿਲੰਡਰ ਦੀ ਕੀਮਤ ਵਿਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਹ ਤੀਜੀ ਵਾਰ ਹੈ ਜਦੋਂ ਦੁਬਾਰਾ 25 ਰੁਪਏ ਦਾ ਵਾਧਾ ਹੋਇਆ ਹੈ।

Share this Article
Leave a comment