ਨਿਊਜ਼ ਡੈਸਕ: ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲਪੀਜੀ ਗੈਸ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 41 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਤਾਜ਼ਾ ਕਟੌਤੀ ਤੋਂ ਬਾਅਦ ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਹੁਣ 1762 ਰੁਪਏ ਹੋ ਗਈ ਹੈ। ਨਵੀਆਂ ਕੀਮਤਾਂ 1 ਅਪ੍ਰੈਲ 2025 ਤੋਂ ਲਾਗੂ ਹੋ ਗਈਆਂ ਹਨ। ਦੱਸ ਦੇਈਏ ਕਿ ਇਸ ਕਟੌਤੀ ਤੋਂ ਪਹਿਲਾਂ ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ 1803 ਰੁਪਏ ਸੀ।
ਤੇਲ ਮਾਰਕੀਟਿੰਗ ਕੰਪਨੀਆਂ ਦੇ ਇਸ ਫੈਸਲੇ ਨਾਲ ਉਨ੍ਹਾਂ ਕਰੋੜਾਂ ਲੋਕਾਂ ਨੂੰ ਰਾਹਤ ਮਿਲੇਗੀ ਜੋ ਢਾਬਿਆਂ, ਰੈਸਟੋਰੈਂਟਾਂ, ਹੋਟਲਾਂ ਵਰਗੀਆਂ ਥਾਵਾਂ ‘ਤੇ ਖਾਣਾ ਬਣਾਉਣ ਲਈ ਇਨ੍ਹਾਂ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀ ਵਰਤੋਂ ਕਰਦੇ ਹਨ।ਅੱਜ ਤੋਂ ਲਾਗੂ ਹੋਈ ਇਸ ਨਵੀਂ ਕਟੌਤੀ ਤੋਂ ਬਾਅਦ ਕੋਲਕਾਤਾ ਵਿੱਚ 19 ਕਿਲੋ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ 1872 ਰੁਪਏ ਹੋ ਗਈ ਹੈ ਜੋ ਕਿ ਪਹਿਲਾਂ 1913 ਰੁਪਏ ਸੀ।ਮੁੰਬਈ ਵਿੱਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 1714.50 ਰੁਪਏ ਹੋ ਗਈ ਹੈ ਜੋ ਪਹਿਲਾਂ 1755.50 ਰੁਪਏ ਸੀ ਅਤੇ ਚੇਨਈ ‘ਚ ਵਪਾਰਕ ਗੈਸ ਸਿਲੰਡਰ ਦੀ ਕੀਮਤ 1924 ਰੁਪਏ ਹੋ ਗਈ ਹੈ, ਜੋ ਪਹਿਲਾਂ 1965 ਰੁਪਏ ਸੀ।
ਦੱਸ ਦੇਈਏ ਕਿ ਤੇਲ ਮਾਰਕੀਟਿੰਗ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਸੋਧ ਕਰਦੀਆਂ ਹਨ। ਕੰਪਨੀਆਂ ਜ਼ਰੂਰਤ ਦੇ ਹਿਸਾਬ ਨਾਲ ਗੈਸ ਸਿਲੰਡਰ ਦੀ ਕੀਮਤ ਵਧਾਉਂਦੀਆਂ ਜਾਂ ਘਟਾਉਂਦੀਆਂ ਹਨ। ਕੰਪਨੀਆਂ ਨੇ ਪਿਛਲੀ ਵਾਰ 1 ਮਾਰਚ ਤੋਂ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 6 ਰੁਪਏ ਦਾ ਵਾਧਾ ਕੀਤਾ ਸੀ। ਹਾਲਾਂਕਿ ਘਰਾਂ ‘ਚ ਵਰਤੇ ਜਾਣ ਵਾਲੇ 14.2 ਕਿਲੋਗ੍ਰਾਮ LPG ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। 14.2 ਕਿਲੋ ਦੇ ਐਲਪੀਜੀ ਗੈਸ ਸਿਲੰਡਰ ਦੀ ਦਿੱਲੀ ਵਿੱਚ ਕੀਮਤ 803 ਰੁਪਏ, ਕੋਲਕਾਤਾ ਵਿੱਚ 829 ਰੁਪਏ, ਮੁੰਬਈ ਵਿੱਚ 802.50 ਰੁਪਏ ਅਤੇ ਚੇਨਈ ਵਿੱਚ 818.50 ਰੁਪਏ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।