ਉੱਤਰ ਪ੍ਰਦੇਸ਼ : ਲਖਨਊ ‘ਚ ਲਗਾਤਾਰ ਚੌਥੇ ਦਿਨ ਵੀ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਨਾਕਾ ਥਾਣਾ ਖੇਤਰ ਦੇ ਗਣੇਸ਼ਗੰਜ ਦੀ ਹੈ। ਇੱਥੋਂ ਦੇ ਇੱਕ ਆਈਸ ਕਰੀਮ ਦੇ ਗੋਦਾਮ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪੁੱਜੀ।
ਜਾਣਕਾਰੀ ਮੁਤਾਬਕ ਗਣੇਸ਼ਗੰਜ ‘ਚ ਮਨੋਹਰ ਟਰੇਡਿੰਗ ਨਾਂ ਦਾ ਆਈਸਕ੍ਰੀਮ ਦਾ ਗੋਦਾਮ ਹੈ, ਜਿੱਥੇ ਸ਼ੁੱਕਰਵਾਰ ਸਵੇਰੇ ਅੱਗ ਲੱਗ ਗਈ। ਅੱਗ ਲੱਗਣ ਕਾਰਨ ਬਾਜ਼ਾਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਆਸਪਾਸ ਦੇ ਲੋਕਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ‘ਤੇ ਪਹੁੰਚ ਗਈਆ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਆਸਪਾਸ ਦੀਆਂ ਦੁਕਾਨਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ ਹੈ। ਅੱਗ ‘ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਅੰਦਰ ਰੱਖਿਆ ਫਰੀਜ਼ਰ ਅਤੇ ਮਸ਼ੀਨਾਂ ਸਮੇਤ ਵੱਡੀ ਗਿਣਤੀ ਵਿੱਚ ਕੱਚਾ ਮਾਲ ਸੜ ਗਿਆ ਹੈ। ਇਸ ਵਿੱਚ ਲੱਖਾਂ ਰੁਪਏ ਦੇ ਨੁਕਸਾਨ ਹੋਣ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।