ਉੱਤਰ ਪ੍ਰਦੇਸ਼ ਦੇ 75 ਜ਼ਿਲ੍ਹਿਆਂ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ

TeamGlobalPunjab
2 Min Read

ਲਖਨਊ- ਉੱਤਰ ਪ੍ਰਦੇਸ਼ ਦੇ ਸਾਰੇ 75 ਜ਼ਿਲ੍ਹਿਆਂ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੋਸਟਲ ਬੈਲਟ ਤੋਂ ਗਿਣਤੀ ਸ਼ੁਰੂ ਕੀਤੀ ਗਈ ਹੈ। ਭਾਜਪਾ 8 ਤੇ ਸਪਾ 4 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਦੱਸ ਦੇਈਏ ਵੋਟਾਂ ਦੀ ਗਿਣਤੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਸੁਰੱਖਿਆ ਬਲਾਂ ਦੇ ਨਾਲ-ਨਾਲ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ ਤਾਂ ਜੋ ਨਿਗਰਾਨੀ ਰੱਖੀ ਜਾ ਸਕੇ। ਵਿਧਾਨ ਸਭਾ ਚੋਣ ਨਤੀਜਿਆਂ ਤੋਂ ਬਾਅਦ ਜਿੱਤ ਦੇ ਜਲੂਸ ਕੱਢਣ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਦੱਸ ਦੇਈਏ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣ 2022 ਲਈ 7 ਪੜਾਵਾਂ ਵਿੱਚ ਵੋਟਿੰਗ ਹੋਈ।

ਹੁਣ ਸਿਆਸੀ ਪਾਰਟੀਆਂ ਦੇ ਨਾਲ-ਨਾਲ ਆਮ ਲੋਕ ਵੀ ਜਨਤਾ ਦੇ ਫੈਸਲੇ ਦੀ ਉਡੀਕ ਕਰ ਰਹੇ ਹਨ।ਅਮਰੋਹਾ ਤੋਂ ਵੀ ਪਹਿਲਾ ਰੁਝਾਨ ਸਾਹਮਣੇ ਆਇਆ ਹੈ। ਭਾਜਪਾ ਦੇ ਮਹਿੰਦਰ ਆਪਣੇ ਨੇੜਲੇ ਵਿਰੋਧੀ ਤੋਂ ਅੱਗੇ ਚੱਲ ਰਹੇ ਹਨ। ਫਿਲਹਾਲ ਪੋਸਟਲ ਬੈਲਟ ਦੀ ਗਿਣਤੀ ਜਾਰੀ ਹੈ। ਰਾਮਪੁਰ ਦੇ ਮਨੀਹਰਨ (ਸਹਾਰਨਪੁਰ) ਤੋਂ ਭਾਜਪਾ ਦੇ ਦੇਵੇਂਦਰ ਕੁਮਾਰ ਅੱਗੇ ਚੱਲ ਰਹੇ ਹਨ। ਰਾਮਪੁਰ ਨੂੰ ਆਜ਼ਮ ਖਾਨ ਦਾ ਗੜ੍ਹ ਮੰਨਿਆ ਜਾਂਦਾ ਹੈ। ਫਿਰੋਜ਼ਾਬਾਦ ਦੀ ਸ਼ਿਕੋਹਾਬਾਦ ਸੀਟ ਤੋਂ ਭਾਜਪਾ ਦੇ ਓਮਪ੍ਰਕਾਸ਼ ਵਰਮਾ ਅੱਗੇ ਚੱਲ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment