ਛੋਟੀ ਭੈਣ ਨੂੰ ਲੋਹੜੀ ਦੇ ਕੇ ਵਾਪਸ ਪਰਤ ਰਹੇ ਭੈਣ-ਭਰਾ ਭਿਆਨਕ ਸੜਕ ਹਾਦਸੇ ‘ਦਾ ਸ਼ਿਕਾਰ; ਏਅਰਬੈਗ ਖੁੱਲ੍ਹਣ ‘ਤੇ ਵੀ ਨਹੀਂ ਬਚੀ ਜਾਨ

Global Team
3 Min Read

ਲੁਧਿਆਣਾ : ਲੁਧਿਆਣਾ ਵਿੱਚ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਮੋਗਾ ਰੋਡ ‘ਤੇ ਪਰਦੇਸੀ ਢਾਬੇ ਨੇੜੇ ਇਕ ਤੇਜ਼ ਰਫ਼ਤਾਰ ਥਾਰ ਅਤੇ ਸਵਿਫਟ ਡਿਜ਼ਾਇਰ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਹੋ ਗਈ। ਇਸ ਦੌਰਾਨ ਸਵਿਫਟ ਡਿਜ਼ਾਇਰ ਵਿੱਚ ਸਵਾਰ ਇੱਕ ਭਰਾ ਅਤੇ ਭੈਣ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਥਾਰ ਚਾਲਕ ਗੰਭੀਰ ਜ਼ਖਮੀ ਹੋ ਗਿਆ।

ਸਵਿਫਟ ਡਿਜ਼ਾਇਰ ‘ਚ ਬੈਠਾ ਪਰਿਵਾਰ ਛੋਟੀ ਭੈਣ ਨੂੰ ਲੋਹੜੀ ਦੇਣ ਤੋਂ ਬਾਅਦ ਵਾਪਸ ਆ ਰਿਹਾ ਸੀ। ਟੱਕਰ ਦੌਰਾਨ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ ਸਨ ਪਰ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਫਿਰ ਵੀ ਉਨ੍ਹਾਂ ਦੀ ਜਾਨ ਨਹੀਂ ਬਚ ਸਕੀ। ਮ੍ਰਿਤਕਾਂ ਦੀ ਪਛਾਣ ਜਬਰ ਸਿੰਘ ਅਤੇ ਉਸਦੀ ਭੈਣ ਹਰਦੀਪ ਕੌਰ ਵਜੋਂ ਹੋਈ ਹੈ, ਦੋਵੇਂ ਬਾਘਾ ਪੁਰਾਣਾ ਦੇ ਰਹਿਣ ਵਾਲੇ ਹਨ। ਦੋਵਾਂ ਦੀ ਉਮਰ 34 ਤੋਂ 45 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਭੈਣ-ਭਰਾ ਲੁਧਿਆਣਾ ਵਿੱਚ ਆਪਣੀ ਛੋਟੀ ਭੈਣ ਨੂੰ ਲੋਹੜੀ ਦੇਣ ਤੋਂ ਬਾਅਦ ਵਾਪਸ ਆ ਰਹੇ ਸਨ ਜਦੋਂ ਜਗਰਾਉਂ ਨੇੜੇ ਇਹ ਦਰਦਨਾਕ ਹਾਦਸਾ ਵਾਪਰਿਆ।

ਥਾਰ ਡਰਾਈਵਰ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ, ਜੋ ਰਾਏਕੋਟ ਦਾ ਰਹਿਣ ਵਾਲਾ ਹੈ। ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਕਿ ਇੰਦਰਜੀਤ ਸਿੰਘ ਐਤਵਾਰ ਦੇਰ ਰਾਤ ਮੋਗਾ ਤੋਂ ਲੁਧਿਆਣਾ ਜਾ ਰਿਹਾ ਸੀ। ਜਿਵੇਂ ਹੀ ਉਸਦੀ ਥਾਰ ਮੋਗਾ ਰੋਡ ‘ਤੇ ਪ੍ਰਦੇਸੀ ਢਾਬੇ ਦੇ ਨੇੜੇ ਪਹੁੰਚੀ ਤਾਂ ਅਚਾਨਕ ਕੰਟਰੋਲ ਗੁਆ ਗਈ ਅਤੇ ਸਾਹਮਣੇ ਤੋਂ ਆ ਰਹੀ ਇੱਕ ਚਿੱਟੇ ਰੰਗ ਦੀ ਸਵਿਫਟ ਡਿਜ਼ਾਇਰ ਨਾਲ ਟਕਰਾ ਗਈ।

ਥਾਰ ਦੇ ਜ਼ੋਰਦਾਰ ਟਕਰਾਅ ਕਾਰਨ ਸਵਿਫਟ ਡਿਜ਼ਾਇਰ ਕੰਟਰੋਲ ਗੁਆ ਬੈਠੀ ਅਤੇ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਵਿਫਟ ਡਿਜ਼ਾਇਰ ਦੇ ਏਅਰਬੈਗ ਖੁੱਲ੍ਹ ਗਏ। ਇਸ ਦੇ ਬਾਵਜੂਦ ਕਾਰ ਵਿੱਚ ਸਵਾਰ ਭਰਾ ਅਤੇ ਭੈਣ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ, ਜਿਸ ਨਾਲ ਨੇੜੇ-ਤੇੜੇ ਦੇ ਲੋਕ ਡਰ ਗਏ। ਫਿਲਹਾਲ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਲਾਸ਼ਾਂ ਨੂੰ ਜਗਰਾਉਂ ਦੇ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment