ਲੁਧਿਆਣਾ ‘ਚ ਸਰਕਾਰੀ ਬੱਸ ਦੀਆਂ ਬ੍ਰੇਕਾਂ ਫੇਲ੍ਹ ! ਦਰੜਿਆ ਵਿਅਕਤੀ

Prabhjot Kaur
2 Min Read

ਲੁਧਿਆਣਾ: ਲੁਧਿਆਣਾ ਵਿੱਚ ਬੀਤੀ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਬੱਸ ਸਟੈਂਡ ਦੇ ਬਾਹਰ ਸਰਕਾਰੀ ਬੱਸ ਦੀਆਂ ਬਰੇਕਾਂ ਫੇਲ੍ਹ ਹੋਣ ਗਈਆਂ ਅਤੇ ਬੱਸ ਇੱਕ ਵਿਆਕਤੀ ‘ਤੇ ਚੜ੍ਹ ਗਈ। ਹਾਦਸੇ ਵਿੱਚ ਵਿਅਕਤੀ ਨੂੰ ਬੁਰੀ ਤਰ੍ਹਾਂ ਦੇ ਨਾਲ ਕੁਚਲ ਦਿੱਤਾ ਗਿਆ।  ਬੱਸ ਡਰਾਈਵਰ ਨੂੰ ਲੋਕਾਂ ਨੇ ਕਾਬੂ ਕਰ ਲਿਆ ਜਦਕਿ ਕੰਡਕਟਰ ਫਰਾਰ ਹੋ ਗਿਆ। ਬੱਸ ਦੀ ਲਪੇਟ ਵਿੱਚ ਆਏ ਵਿਅਕਤੀ ਨੂੰ ਲੋਕਾਂ ਦੀ ਮਦਦ ਨਾਲ ਤੁਰੰਤ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ।

ਪਨਬਸ ਦੇ ਡਰਾਈਵਰ ਜਸਬੀਰ ਸਿੰਘ ਨੇ ਦੱਸਿਆ ਕਿ ਉਹ ਚੰਡੀਗੜ੍ਹ ਤੋਂ ਜਗਰਾਉਂ ਰੂਟ ’ਤੇ ਬੱਸ ਚਲਾਉਂਦਾ ਹੈ। ਉਹ ਜਗਰਾਉਂ ਡਿਪੂ ਦਾ ਡਰਾਈਵਰ ਹੈ। ਅੱਜ ਅਚਾਨਕ ਜਦੋਂ ਪਨਬਸ ਬੱਸ ਸਟੈਂਡ ਪੁਲ ‘ਤੇ ਉਤਰੀ ਤਾਂ ਪ੍ਰੈਸ਼ਰ ਲੀਕ ਹੋਣ ਕਾਰਨ ਹੇਠਾਂ ਉਤਰ ਗਈ। ਜਿਸ ਕਾਰਨ ਬੱਸ ਨੂੰ ਰੋਕਣਾ ਅਸੰਭਵ ਹੋ ਗਿਆ।

ਜਸਬੀਰ ਨੇ ਕਿਹਾ ਕਿ ਉਸ ਨੇ ਵੀ ਰੌਲਾ ਪਾਇਆ। ਬੱਸ ਦੀ ਰਫਤਾਰ ਘੱਟ ਕਰਨ ਲਈ ਉਸਨੇ ਇੱਕ ਆਟੋ ਨੂੰ ਵੀ ਟੱਕਰ ਮਾਰੀ ਪਰ ਸਪੀਡ ਘੱਟ ਨਹੀਂ ਹੋਈ। ਬੱਸ ਸਟੈਂਡ ਚੌਕ ਦੇ ਵਿਚਕਾਰ ਅਚਾਨਕ ਇੱਕ ਵਿਅਕਤੀ ਖੜ੍ਹਾ ਸੀ ਜਿਸ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਜਸਬੀਰ ਨੇ ਦੱਸਿਆ ਕਿ ਭੀੜ ਨੇ ਉਸ ਨੂੰ ਚਾਰੋਂ ਪਾਸਿਓਂ ਘੇਰ ਲਿਆ। ਕੁਝ ਸ਼ਰਾਰਤੀ ਅਨਸਰਾਂ ਨੇ ਉਸ ਦਾ ਮੋਬਾਈਲ ਅਤੇ ਪਰਸ ਵੀ ਚੋਰੀ ਕਰ ਲਿਆ।

ਘਟਨਾ ਵਾਲੀ ਥਾਂ ’ਤੇ ਮੌਜੂਦ ਕੁਝ ਲੋਕਾਂ ਨੇ ਡਰਾਈਵਰ ’ਤੇ ਸ਼ਰਾਬ ਪੀਣ ਦੇ ਗੰਭੀਰ ਦੋਸ਼ ਵੀ ਲਾਏ। ਲੋਕਾਂ ਨੇ ਮੌਕੇ ’ਤੇ ਬੱਸ ਸਟੈਂਡ ਪੁਲੀਸ ਚੌਕੀ ਨੂੰ ਸੂਚਨਾ ਦਿੱਤੀ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ। ਡਰਾਈਵਰ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment