ਲੁਧਿਆਣਾ ਜ਼ਿਮਨੀ ਚੋਣ: AAP ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

Global Team
2 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ  ਨੇ  ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ 19 ਜੂਨ ਨੂੰ ਹੋਣ ਵਾਲੀ ਉਪ ਚੋਣ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਸੂਚੀ ‘ਚ ਆਪ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ, ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਮ ਸ਼ਾਮਿਲ ਹੈ। ਇਸ ਸੂਚੀ ‘ਚ ਫਰਵਰੀ ਮਹੀਨੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਵਾਲੀ ਅਦਾਕਾਰਾ ਸੋਨੀਆ ਮਾਨ ਦਾ ਨਾਂ ਵੀ ਸ਼ਾਮਿਲ ਹੈ।

ਸਟਾਰ ਪ੍ਰਚਾਰਕਾਂ ਵਿੱਚ ਪੰਜਾਬ ‘ਆਪ’ ਮੁਖੀ ਅਮਨ ਅਰੋੜਾ, ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਜੇ ਸਿੰਘ ਦੇ ਨਾਮ ਵੀ ਸ਼ਾਮਿਲ ਹਨ। ਇਸ ਤੋਂ ਇਲਾਵਾ, ਪੰਜਾਬ ਦੇ ਸਾਰੇ ਮੰਤਰੀਆਂ ਤੇ ਲੁਧਿਆਣਾ ਦੇ ਕੁਝ ਹਲਕਿਆਂ ਦੇ ਵਿਧਾਇਕਾਂ ਨੂੰ ਵੀ ਜਗ੍ਹਾ ਦਿੱਤੀ ਗਈ ਹੈ।

ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਆਪਣੀ ਹੀ ਲਾਇਸੈਂਸੀ ਪਿਸਤੌਲ ਦੀ ਗੋਲੀ ਲੱਗਣ ਕਾਰਨ ਹੋਈ ਸੀ। ਗੋਲੀ ਗੋਗੀ ਦੇ ਸਿਰ ‘ਤੇ ਗੋਲੀ ਲੱਗੀ ਸੀ। ਜਿਸ ਸਮੇਂ ਗੋਲੀ ਚੱਲੀ, ਉਹ ਉਸ ਸਮੇਂ ਰੋਟੀ ਖਾ ਰਹੇ ਸਨ। ਗੋਲੀ ਦੀ ਆਵਾਜ਼ ਸੁਣ ਕੇ ਉਨ੍ਹਾਂ ਦੀ ਪਤਨੀ ਸੁਖਚੈਨ ਕੌਰ ਤੇ ਬੇਟਾ ਮੌਕੇ ਤੇ ਪਹੁੰਚੇ ਤਾਂ ਦੇਖਿਆ ਗੋਗੀ ਖੂਨ ਨਾਲ ਲੱਥਪੱਥ ਕਮਰੇ ‘ਚ ਢਿੱਗੇ ਹੋਏ ਹਨ। ਉਨ੍ਹਾਂ ਦਾ ਪੋਸਟਮਾਰਟਮ ਡੀਐਮਸੀ ਹਸਪਤਾਲ ਵਿੱਚ ਕੀਤਾ ਗਿਆ। ਪਤਾ ਲੱਗਾ ਕਿ ਗੋਲੀ ਉਨ੍ਹਾਂ ਦੇ ਸਿਰ ਦੇ ਸੱਜੇ ਪਾਸੇ ਲੱਗੀ ਤੇ ਸਿਰ ਵਿੱਚੋਂ ਲੰਘ ਗਈ। ਇਸ ਤੋਂ ਬਾਅਦ, ਉਨ੍ਹਾਂ ਦਾ ਅੰਤਿਮ ਸੰਸਕਾਰ ਲੁਧਿਆਣਾ ਦੇ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment